27 ਅਪ੍ਰੈਲ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਮਾਸਟਰ ਮਿੱਠੂ ਸਿੰਘ ਕਾਨਕੇ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮੰਗ ਪੱਤਰ ਰਾਹੀਂ ਅਪੀਲ ਕੀਤੀ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਮੁੜ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ।
ਉਥੇ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਸਟਰ ਮਿੱਠੂ ਸਿੰਘ ਕਾਨਕੇ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿੱਚ ਦਿੱਤੇ ਬਿਆਨਾਂ ਰਾਹੀਂ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਅਤੇ ਅਥਾਰਟੀ ਨੂੰ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀ ਸਭ ਤੋਂ ਉੱਚੀ ਅਦਾਲਤ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਉੱਤੇ ਹੋਈਆਂ ਸਾਜ਼ਿਸ਼ਾਂ ਅਤੇ ਹਮਲਿਆਂ ਬਾਰੇ ਜਿਹੜੀਆਂ ਗੱਲਾਂ ਕੀਤੀਆਂ ਹਨ, ਉਹਨਾਂ ਨੂੰ ਸਾਬਤ ਕਰਨਾ ਚਾਹੀਦਾ ਹੈ। ਜੇਕਰ ਉਹਨਾਂ ਕੋਲ ਕੋਈ ਸਬੂਤ ਹਨ ਤਾਂ ਉਹ ਜਨਤਕ ਕੀਤੇ ਜਾਣ ਅਤੇ ਜੇਕਰ ਬਿਨਾਂ ਆਧਾਰ ਦੇ ਬਿਆਨ ਦਿੱਤੇ ਗਏ ਹਨ ਤਾਂ ਫਿਰ ਅਕਾਲ ਤਖ਼ਤ ਸਾਹਿਬ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇ।
ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਾਸਟਰ ਕਾਨਕੇ ਨੇ ਕਿਹਾ ਕਿ SGPC ਦੇ 106 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਇਸ ਤਰ੍ਹਾਂ ਚੈਲੈਂਜ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਸਿੱਖ ਪੰਥ ਸਦਾ ਹੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਸਿਰ ਮੱਥੇ ਲਾਉਂਦਾ ਆਇਆ ਹੈ, ਪਰ ਇਸ ਤਰ੍ਹਾਂ ਦੀ ਭਾਸ਼ਾ ਅਤੇ ਰਵੱਈਆ ਕਦੇ ਨਹੀਂ ਦੇਖਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਰ ਹੁਕਮਨਾਮੇ ਨੂੰ ਲਾਗੂ ਕਰਵਾਇਆ ਜਾਵੇ।
Read More: Sukhbir Singh Badal: ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਮਨਜ਼ੂਰ




