ਲੋਕ ਭਲਾਈ ਸਕੀਮਾਂ

ਜਲੰਧਰ ਜ਼ਿਮਨੀ ਚੋਣ ਲਈ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ, 10 ਮਈ ਨੂੰ ਹੋਵੇਗੀ ਵੋਟਿੰਗ

ਚੰਡੀਗੜ੍ਹ, 08 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਜ਼ਿਮਨੀ ਚੋਣ ਹੋਵੇਗੀ। ਜਲੰਧਰ ਚੋਣ (Jalandhar By Election 2023) ਲਈ ਸਿਆਸੀ ਮੈਦਾਨ ਤਿਆਰ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ ‘ਤੇ ਚੱਲ ਰਿਹਾ ਹੈ, ਉਥੇ ਹੁਣ ਡਿਪਟੀ ਕਮਿਸ਼ਨਰ ਨੇ ਇਸ ਚੋਣ ਪ੍ਰਚਾਰ ਦੀ ਪ੍ਰਕਿਰਿਆ ਸਬੰਧੀ ਹਦਾਇਤਾਂ ਜਾਰੀ ਕਰ ਕੀਤੀਆਂ ਹਨ।

ਦਰਅਸਲ 10 ਮਈ ਨੂੰ ਪੈਣ ਵਾਲੀਆਂ ਵੋਟਾਂ ਤੋਂ 48 ਘੰਟੇ ਪਹਿਲਾਂ ਸੋਮਵਾਰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਅੱਜ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰਿਆਂ ਨੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ।

ਜਿਕਰਯੋਗ ਹੈ ਕਿ ਹਲਕੇ (Jalandhar) ਵਿੱਚ ਕੁੱਲ 1618512 ਵੋਟਰ ਹਨ ਜਿਨ੍ਹਾਂ ਵਿੱਚੋਂ 38313 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ ਜਦਕਿ 10526 ਦਿਵਿਆਂਗ ਵੋਟਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ ‘ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜਲੰਧਰ ਜ਼ਿਮਨੀ ਚੋਣ ਮੈਦਾਨ ਵਿੱਚ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ, ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ, ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ ਅਤੇ ਭਾਜਪਾ ਵਲੋਂ ਉਮੀਦਵਾਰ ਇਕਬਾਲ ਸਿੰਘ ਅਟਵਾਲ ਹਨ |

Scroll to Top