Jalandhar by-election

ਜਲੰਧਰ ਜ਼ਿਮਨੀ ਚੋਣ ਲਈ CM ਭਗਵੰਤ ਮਾਨ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ‘ਤੇ ਮੰਗਣਗੇ ਵੋਟਾਂ

ਹੁਸ਼ਿਆਰਪੁਰ, 22 ਜੂਨ 2024: 10 ਜੁਲਾਈ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਖਿੱਚ ਦਿੱਤੀਆਂ ਹਨ | ਅੱਜ ਸੀਐੱਮ ਭਗਵੰਤ ਮਾਨ ਨੇ ਨੂੰ ਐਲਾਨ ਕੀਤਾ ਕਿ ਉਹ ਖ਼ੁਦ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ (Jalandhar by-election) ਲਈ ਪ੍ਰਚਾਰ ਕਰਨਗੇ |

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ‘ਤੇ ਵੋਟਾਂ ਮੰਗਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਤ ਦੀ ਉਮੀਦ ਜਤਾਈ ਹੈ | ਚੋਣ ਦੌਰਾਨ ਸੀਐੱਮ ਭਗਵੰਤ ਮਾਨ ਜਲੰਧਰ ‘ਚ ਹੀ ਰਹਿਣਗੇ, ਜਿੱਥੇ ਉਨ੍ਹਾਂ ਨੇ ਇੱਕ ਮਕਾਨ ਕਿਰਾਏ ‘ਤੇ ਲਿਆ ਹੈ | ਇਸਦੇ ਨਾਲ ਹੀ ਇਥੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਜੋਂ ਕੰਮ ਲੋਕ ਆਪਣੇ ਕੰਮ ਕਰਵਾ ਸਕਦੇ ਹਨ |

 

Scroll to Top