July 7, 2024 4:55 pm
Harsimrat Kaur Badal

ਪਿਛਲੇ ਪੰਜ ਸਾਲਾਂ ਤੋਂ ਪੰਜਾਬ ‘ਚ ਰਾਜਨੀਤਿਕ ਪਾਰਟੀਆਂ ਝੂਠ ਬੋਲ ਕੇ ਸੱਤਾ ਹਾਸਲ ਕਰ ਰਹੀਆਂ ਹਨ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ 30 ਅਗਸਤ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਕਿਸੇ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਨੰਨ੍ਹੀ ਛਾਂ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿਚ ਪੰਜਾਬ ਦੀਆਂ ਬੱਚੀਆਂ ਨੂੰ ਮੁਫ਼ਤ ਸਿੱਖਿਆ ਤੇ ਸਿਖਲਾਈ ਦਿੱਤੀ ਜਾਂਦੀ ਸੀ ਅਤੇ ਭਾਰਤ ਅਤੇ ਪੰਜਾਬ ਨੂੰ ਹਰਿਆ ਭਰਿਆ ਕਰਨ ਲਈ ਬੂਟੇ ਵੀ ਲਗਾਏ ਜਾਂਦੇ ਸੀ | ਅਕਾਲੀ ਦਲ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਪੰਜਾਬ ਵਿਚ ਨੰਨ੍ਹੀ ਛਾਂ ਮੁਹਿੰਮ ਜਾਰੀ ਹੈ|

ਉਨ੍ਹਾਂ ਕਿਹਾ ਕਿ ਪੰਜਾਬ ਵਿਚ 35 ਲੱਖ ਦੇ ਕਰੀਬ ਬੂਟੇ ਵੀ ਲਗਾਏ ਗਏ ਹਨ, ਇਸ ਦੌਰਾਨ 13 ਹਜ਼ਾਰ ਦੇ ਕਰੀਬ ਛੋਟੀਆਂ ਬੱਚੀਆਂ ਨੂੰ ਵੀ ਸਕਿੱਲ ਡਿਵੈਲਪਮੈਂਟ ਦਾ ਕੰਮ ਸਿਖਾਇਆ ਗਿਆ ਹੈ ਅਤੇ ਅੱਜ ਇਕ ਵਾਰ ਫਿਰ ਨੰਨ੍ਹੀ ਛਾਂ ਮੁਹਿੰਮ ਦੀ ਬ੍ਰਾਂਡ ਅੰਬੈਸਡਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਸੇ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਉੱਥੇ ਉਨ੍ਹਾਂ ਵੱਲੋਂ ਆਪਣੀ ਸਰਕਾਰ ਦੌਰਾਨ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਮੌਜੂਦਾ ਸਰਕਾਰਾਂ ਤੇ ਵੀ ਤੰਜ ਕੱਸੇ |

ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਦਿੱਲੀ ਵਿੱਚ ਜਿੱਥੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਬੈਠੀ ਹੈ| ਉਥੇ ਅੱਜ ਵੀ ਨਾਬਾਲਿਗ ਲੜਕੀਆਂ ਦੇ ਰੇਪ ਲਗਾਤਾਰ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਸ ਸਮੇਂ ਪੰਜਾਬ ਵਿਚ ਕਿਸੇ ਲੜਕੀ ਨਾਲ ਅਜਿਹੀ ਘਟਨਾ ਵਾਪਰਦੀ ਸੀ ਤਾਂ, ਉਨ੍ਹਾਂ ਨੇ ਇਸ ਲਈ ਪੁਲਿਸ ਵਿਚ ਮਹਿਲਾਵਾਂ ਦੀ ਭਰਤੀ ਕੀਤੀ ਤਾਂ ਜੋ ਆਪਣੀ ਹੱਡਬੀਤੀ ਦੱਸ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਸਕਣ |

ਇਸ ਦੇ ਨਾਲ ਹੀ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਹੁਣ ਮੌਜੂਦਾ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਸਿਰਫ ਤੇ ਸਿਰਫ ਝੂਠੇ ਵਾਅਦੇ ਹੀ ਕੀਤੇ ਗਏ ਹਨ | ਹਰਸਿਮਰਤ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ 2017 ਵਿੱਚ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਵੀ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਲੇਕਿਨ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ |

ਆਖਿਰ ਵਿੱਚ ਉਹ ਭਾਜਪਾ ਦੀ ਝੋਲੀ ਵਿਚ ਜਾ ਬੈਠੇ | ਇਸ ਦੇ ਨਾਲ ਹੀ ਹੁਣ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਮਹਿਲਾਵਾਂ ਨੂੰ ਇੱਕ ਹਜਾਰ ਰੁਪਿਆ ਪ੍ਰਤੀ ਮਹੀਨਾ ਦੇਣ ਦੀ ਗੱਲ ਕੀਤੀ ਗਈ ਸੀ, ਉਹ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ | ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵੀ ਸਰਕਾਰ ਬਣਾਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਗਏ ਸਨ ਲੇਕਿਨ ਨੇ ਛੇ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਪੰਜਾਬ ਵਿੱਚ ਸਰਕਾਰ ਬਣੀ ਨੂੰ ਅਜੇ ਤੱਕ ਆਪ ਵੀ ਆਪਣੇ ਵਾਅਦੇ ਪੂਰੇ ਨਹੀ ਕਰ ਪਾ ਰਹੀ |