Site icon TheUnmute.com

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੀ ਗਿਣਤੀ ‘ਚ ਪ੍ਰਫਾਰਮੇ ਭਰ ਕੇ ਪੰਜਾਬ ਦੇ ਗਵਰਨਰ ਨੂੰ ਦਿੱਤੇ ਜਾਣਗੇ: SGPC ਪ੍ਰਧਾਨ

ਬੰਦੀ ਸਿੰਘਾਂ

ਅੰਮ੍ਰਿਤਸਰ 27 ਅਕਤੂਬਰ 2022: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਦਿਵਸ ਅਤੇ ਸਾਕਾ ਪੰਜਾ ਸਾਹਿਬ ਦੀ ਸੌਵੀਂ ਵਰ੍ਹੇ ਗੰਢ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਵਿਸ਼ਾਲ ਸਮਾਗਮ ਆਯੋਜਤ ਕੀਤਾ ਗਿਆ ਜੋ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ | ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਹੁੰਚੇ |

ਸੁਖਬੀਰ ਸਿੰਘ ਬਾਦਲ ਵਲੋਂ ਵਿਰੋਧੀਆਂ ‘ਤੇ ਨਿਸ਼ਾਨਾ ਸਾਧ ਦੇ ਹੋਏ ਕਿਹਾ ਕਿ ਉਹ ਸਿੱਖਾਂ ਦੀ ਸ਼੍ਰੋਮਣੀ ਕਮੇਟੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਅਤੇ ਇਸੇ ਕਰਕੇ ਹੀ ਉਨ੍ਹਾਂ ਵੱਲੋਂ ਇਸ ਤਰ੍ਹਾਂ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਬਿਆਨ ਉਨ੍ਹਾਂ ਨਹੀਂ ਸੁਣਿਆ ਹਾਲਾਂਕਿ ਬੀਬੀ ਜਗੀਰ ਕੌਰ ਉਨ੍ਹਾਂ ਵਾਸਤੇ ਸਤਿਕਾਰਯੋਗ ਹਨ |

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੰਦਰਾਂ ਦਿਨ ਅੱਗੇ ਵਧਾਉਣ ਵਾਸਤੇ ਮੀਡੀਆ ਵਿੱਚ ਗੱਲ ਚੁੱਕੀ ਗਈ ਸੀ, ਸ਼ਾਇਦ ਸੁਖਬੀਰ ਸਿੰਘ ਬਾਦਲ ਨੇ ਇਸਤੇ ਚੰਗੀ ਤਰ੍ਹਾਂ ਗੌਰ ਨਹੀਂ ਕੀਤੀ | ਉਥੇ ਹੀ ਜਦੋਂ ਸੁਖਬੀਰ ਸਿੰਘ ਬਾਦਲ ਕੋਲੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹ ਇਸ ਤੋਂ ਬਚਦੇ ਨਜ਼ਰ ਆਏ |

ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕੋਈ ਵੀ ਇਸ ਤਰ੍ਹਾਂ ਦੀ ਪ੍ਰਥਾ ਨਹੀ ਹੈ ਕੋਈ ਵੀ ਪ੍ਰਧਾਨ ਸ਼੍ਰੋਮਣੀ ਦਾ ਲਿਫ਼ਾਫ਼ੇ ਵਿੱਚੋਂ ਨਿਕਲਿਆ ਹੋਵੇ | ਉਨ੍ਹਾਂ ਕਿਹਾ ਕਿ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਹੈ |

ਉੱਥੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਜੋ ਹਾਲਾਤ ਬਣੇ ਹੋਏ ਹਨ ਉਸ ਨੂੰ ਵੇਖਦੇ ਹੋਏ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਚੱਲਣ ਦੀ ਜ਼ਰੂਰਤ ਹੈ| ਉਨ੍ਹਾਂ ਕਿਹਾ ਕਿ ਅੱਜ ਇੱਕ ਵੱਡਾ ਮਤਾ ਪਾਇਆ ਗਿਆ ਹੈ ਜਿਸ ਵਿੱਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਪ੍ਰਫਾਰਮਾ ਤਿਆਰ ਕਰਵਾਇਆ ਜਾਵੇਗਾ ਅਤੇ ਇਹ ਪ੍ਰੋਫਾਰਮਾ ਟਰੱਕਾਂ ਦੇ ਵਿੱਚ ਭਰ ਕੇ ਗਵਰਨਰ ਹਾਊਸ ਤੱਕ ਪਹੁੰਚਿਆ ਜਾਵੇਗਾ ਅਤੇ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਜਾਵੇਗਾ | ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਸ਼ਿਸ਼ ਸ਼ੁਰੂ ਕਰ ਦਿੱਤੀਆ ਗਈਆ ਹਨ |

ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾ ਸਾਹਿਬ ਦਾ ਸਾਕੇ ਮੌਕੇ 30 ਅਕਤੂਬਰ ਨੂੰ ਜੱਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ‘ਚੋਂ ਪਾਕਿਸਤਾਨ ਵੱਲ ਨੂੰ ਰਵਾਨਾ ਹੋਵੇਗਾ | ਉਦੋਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਕ ਹੋਰ ਐਲਾਨ ਕਰਦੇ ਹੋਏ ਕਿਹਾ ਕਿ ਹਰਿਆਣਾ ਕਮੇਟੀ ਨੂੰ ਲੈ ਕੇ ਹੁਣ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ ਅਤੇ ਹਰਿਆਣਾ ਕਮੇਟੀ ਦੀ ਵੱਖਰੀ ਹੋਂਦ ਨੂੰ ਖਤਮ ਕਰਨ ਲਈ ਸਮਾਗਮ ਵੀ ਕਰਵਾਏ ਜਾਣਗੇ |

ਜ਼ਿਕਰਯੋਗ ਹੈ ਕਿ 09 ਨਵੰਬਰ ਨੂੰ ਪ੍ਰਧਾਨਗੀ ਦੀ ਚੋਣ ਹੋਣ ਜਾ ਰਹੀ ਹੈ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸੁਖਬੀਰ ਸਿੰਘ ਬਾਦਲ ਵਿਚ ਲਗਾਤਾਰ ਹੀ ਮੀਟਿੰਗ ਵੀ ਚੱਲ ਰਹੀ ਹੈ ਉੱਥੇ ਦੂਜੇ ਪਾਸੇ ਬੀਬੀ ਜਗੀਰ ਕੌਰ ਜੋ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਹਨ ਅਤੇ ਉਨ੍ਹਾਂ ਵੱਲੋਂ ਵੀ ਚੋਣ ਨੂੰ ਅੱਗੇ ਵਧਾਉਣ ਵਾਸਤੇ ਕਿਹਾ ਜਾ ਰਿਹਾ ਹੈ |

Exit mobile version