ਚੰਡੀਗੜ੍ਹ 20 ਜਨਵਰੀ 2023: ਉੱਤਰੀ ਭਾਰਤ ਸਮੇਤ ਪੰਜਾਬ ਦੇ ਲੋਕ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਸਾਹਮਣਾ ਕਰ ਰਹੇ ਹਨ । ਪੰਜਾਬ ਦੇ ਕਈ ਇਲਾਕਿਆਂ ਵਿੱਚ ਪਿਛਲੇ 2 ਦਿਨਾਂ ਤੋਂ ਨਿਕਲ ਰਹੀ ਧੁੱਪ ਨੇ ਤਾਪਮਾਨ ਨੂੰ ਵਧਾ ਦਿੱਤਾ ਹੈ। ਬੁੱਧਵਾਰ ਨੂੰ ਵੀ ਧੁੱਪ ਨਿਕਲੀ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 17.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਸੀ।
ਦੂਜੇ ਪਾਸੇ ਸ਼ਹਿਰ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਗਲੇ 3 ਦਿਨਾਂ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਆਉਣ ਵਾਲੇ 1 ਹਫਤੇ ਤੱਕ ਤਾਪਮਾਨ ‘ਚ ਕੋਈ ਖਾਸ ਕਮੀ ਦੇਖਣ ਨੂੰ ਨਹੀਂ ਮਿਲ ਰਹੀ ਹੈ।
ਬੁੱਧਵਾਰ ਨੂੰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਰਹੇਗਾ। ਵੀਰਵਾਰ ਨੂੰ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਰਹੇਗਾ। ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਦੇ ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਰਹੇਗਾ।