ਚੰਡੀਗੜ੍ਹ, 08 ਮਾਰਚ 2023: ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਦੇ ਮੁੱਦੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (United Nations Security Council) ਦੀ ਚਰਚਾ ‘ਚ ਕਸ਼ਮੀਰ (Kashmir) ਦਾ ਮੁੱਦਾ ਚੁੱਕਣ ‘ਤੇ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਜਿਹੇ ਭੈੜੇ ਪ੍ਰਚਾਰ ਦਾ ਜਵਾਬ ਦੇਣਾ ਅਣਉਚਿਤ ਹੈ।
ਕਸ਼ਮੀਰ (Kashmir) ਮੁੱਦੇ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੀ ਟਿੱਪਣੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਉਨ੍ਹਾਂ ਦੇ ਬਿਆਨ ਨੂੰ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ, “ਆਪਣਾ ਭਾਸ਼ਣ ਖਤਮ ਕਰਨ ਤੋਂ ਪਹਿਲਾਂ, ਮੈਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਬਾਰੇ ਪਾਕਿਸਤਾਨ ਦੇ ਪ੍ਰਤੀਨਿਧੀ ਦੁਆਰਾ ਕੀਤੀ ਗਈ ਬੇਤੁਕੀ, ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਟਿੱਪਣੀ ਨੂੰ ਰੱਦ ਕਰਦੀ ਹਾਂ।”
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ‘ਮਹਿਲਾ, ਸ਼ਾਂਤੀ ਅਤੇ ਸੁਰੱਖਿਆ’ ਵਿਸ਼ੇ ‘ਤੇ ਹੋਈ ਚਰਚਾ ਦੌਰਾਨ ਕੰਬੋਜ ਨੇ ਕਿਹਾ, ”ਮੇਰੇ ਵਫਦ ਦਾ ਮੰਨਣਾ ਹੈ ਕਿ ਅਜਿਹੇ ਭੈੜੇ ਅਤੇ ਝੂਠੇ ਪ੍ਰਚਾਰ ਦਾ ਜਵਾਬ ਦੇਣਾ ਵੀ ਉਚਿਤ ਨਹੀਂ ਹੈ, ਪਰ ਸਾਡਾ ਧਿਆਨ ਇਸ ਦੇ ਉਲਟ ਸਕਾਰਾਤਮਕ ਅਤੇ ਅਗਾਂਹਵਧੂ ਹੋਣ ਚਾਹੀਦਾ ਹੈ। ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਦੇ ਏਜੰਡੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਾਡੇ ਸਮੂਹਿਕ ਯਤਨਾਂ ਨੂੰ ਮਜ਼ਬੂਤ ਕਰਨ ਲਈ ਅੱਜ ਦੀ ਚਰਚਾ ਮਹੱਤਵਪੂਰਨ ਹੈ। ਅਸੀਂ ਚਰਚਾ ਦੇ ਵਿਸ਼ੇ ਦਾ ਸਨਮਾਨ ਕਰਦੇ ਹਾਂ ਅਤੇ ਸਮੇਂ ਦੀ ਮਹੱਤਤਾ ਨੂੰ ਪਛਾਣਦੇ ਹਾਂ। ਸਾਡਾ ਧਿਆਨ ਇਸ ਵਿਸ਼ੇ ‘ਤੇ ਹੋਣਾ ਚਾਹੀਦਾ ਹੈ।