ਚੰਡੀਗੜ੍ਹ 27 ਅਕਤੂਬਰ 2022: ਰੂਸ ਅਤੇ ਯੂਕਰੇਨ (Russia-Ukraine) ਦੀ ਜੰਗ ਵਿੱਚ ਹੁਣ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਬਾਰੇ ਲਗਾਤਾਰ ਚਿਤਾਵਨੀ ਦਿੰਦੇ ਆ ਰਹੇ ਹਨ। ਬੁੱਧਵਾਰ ਨੂੰ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਵੀ ਇਸ ਮੁੱਦੇ ‘ਤੇ ਆਪਣੇ ਭਾਰਤੀ ਹਮਰੁਤਬਾ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ।
ਇਸਦੇ ਨਾਲ ਹੀ ਹੁਣ ਖਬਰ ਆ ਰਹੀ ਹੈ ਕਿ ਇਸ ਵਧਦੇ ਤਣਾਅ ਦੇ ਵਿਚਕਾਰ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S. Jaishankar) ਰੂਸ ਦਾ ਦੌਰਾ ਕਰਨਗੇ। ਰੂਸ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੈਸ਼ੰਕਰ 8 ਨਵੰਬਰ ਨੂੰ ਮਾਸਕੋ ‘ਚ ਆਪਣੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਬੈਠਕ ਕਰਨਗੇ। ਇਸ ਦੌਰਾਨ ਉਹ ਰੂਸ ਅਤੇ ਯੂਕਰੇਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਵੀ ਕਰ ਸਕਦੇ ਹਨ। ਨਾਲ ਹੀ ਰੂਸ ਤੋਂ ਆਯਾਤ-ਨਿਰਯਾਤ ਬਾਰੇ ਵੀ ਚਰਚਾ ਹੋ ਸਕਦੀ ਹੈ।