ਚੰਡੀਗੜ, 12 ਅਕਤੂਬਰ 2023: ਕੇਂਦਰੀ ਗ੍ਰਹਿ ਮੰਤਰਾਲੇ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ (S. Jaishankar) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਐੱਸ. ਜੈਸ਼ੰਕਰ ਕੋਲ ਪਹਿਲਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਸੀ। ਸੂਤਰਾਂ ਮੁਤਾਬਕ ਆਈਬੀ (ਇੰਟੈਲੀਜੈਂਸ ਬਿਊਰੋ) ਦੀ ਧਮਕੀ ਰਿਪੋਰਟ ਦੇ ਆਧਾਰ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਵਧਾ ਦਿੱਤੀ ਹੈ। ਹੁਣ ਸੀਆਰਪੀਐਫ ਕਮਾਂਡੋ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨਗੇ।
ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲਈ ਸੀਆਰਪੀਐਫ ਦੇ 36 ਕਮਾਂਡੋ ਤਾਇਨਾਤ ਕੀਤੇ ਜਾਣਗੇ। ਜਾਣਕਾਰੀ ਮੁਤਾਬਕ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S. Jaishankar) ਦੀ ਸੁਰੱਖਿਆ ਨੂੰ ਵਾਈ ਤੋਂ ਜ਼ੈੱਡ ਕਰਨ ਦਾ ਕਾਰਨ ਆਈਬੀ ਵੱਲੋਂ ਜਾਰੀ ਧਮਕੀ ਰਿਪੋਰਟ ਨੂੰ ਦੱਸਿਆ ਜਾ ਰਿਹਾ ਹੈ। ਏਜੰਸੀ ਦੀ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਵੱਡਾ ਕਦਮ ਚੁੱਕਿਆ ਹੈ।