ਚੰਡੀਗੜ੍ਹ, 19 ਜੁਲਾਈ 2024: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ‘ਤੇ ਪੜਤਾਲ ਕਰਨ ਤੋਂ ਬਾਅਦ ਫਾਰੈਸਟਰ (Forester) ਗੁਲਾਬ ਸਿੰਘ ਨੂੰ ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ‘ਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਨੇ ਮੁਅੱਤਲ ਕਰ ਦਿੱਤਾ ਹੈ |
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ‘ਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ (Forester), ਦਫਤਰ ਵਣ ਮੰਡਲ ਅਫਸਰ, ਸ੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸੰਬੰਧ ਰੱਖਦਾ ਹੈ | ਵਣ ਰੇਂਜ ਸ੍ਰੀ ਮੁਕਤਸਰ ਸਾਹਿਬ ਕੋਲੋਂ ਜਾਂਚ ਕਰਨ ‘ਤੇ ਉਨ੍ਹਾਂ ਦੇ ‘ਤੇ ਦੋਸ਼ ਸਿੱਧ ਹੋਏ | ਇਸਦੇ ਨਾਲ ਹੀ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ |