ਚੰਡੀਗੜ੍ਹ, 06 ਦਸੰਬਰ 2023: ਪੰਜਾਬ ਵਿੱਚ ਗੰਨੇ (sugarcane) ਦੀ ਕੀਮਤਾਂ ਨੂੰ ਲੈ ਕੇ ਹੋਏ ਤਾਜ਼ਾ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਮਤਾਂ ‘ਤੇ ਵਿਚਾਰ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਛੇਤੀ ਹੀ ਗੰਨੇ ਦੀ ਕੀਮਤਾਂ ਬਦਲ ਦਿੱਤੇ ਜਾਣਗੇ। ਸਰਕਾਰ ਨੇ ਇਹ ਫੈਸਲਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਲਿਆ ਹੈ।
ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਗੰਨੇ (sugarcane) ਦੀ ਕੀਮਤਾਂ ਬਾਰੇ ਛੇਤੀ ਹੀ ਅਹਿਮ ਫੈਸਲਾ ਲਿਆ ਜਾਵੇਗਾ। ਇਹ ਟੀਮ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣਾਈ ਗਈ ਹੈ। ਜਿਸ ਵਿੱਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਹਾਈਵੇਅ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਦੇ ਮੁਆਵਜ਼ੇ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ।