ਚੰਡੀਗੜ੍ਹ 17 ਅਕਤੂਬਰ 2022: ਪੱਛਮੀ ਬੰਗਾਲ ਭਾਰਤੀ ਜਨਤਾ ਪਾਰਟੀ ਨੇ ਸੂਬੇ ‘ਚ ਮਮਤਾ ਬੈਨਰਜੀ ਨੂੰ ਟੱਕਰ ਦੇਣ ਲਈ ਫਿਰ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੱਛਮੀ ਬੰਗਾਲ ਭਾਜਪਾ ਦੀ ਦੋ ਦਿਨਾਂ ਮੀਟਿੰਗ ਦੌਰਾਨ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ ਨੂੰ ਟੱਕਰ ਦੇਣ ਲਈ ਠੋਸ ਯੋਜਨਾ ਬਣਾਈ ਗਈ।
ਇਸ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਪਾਰਟੀ ਦੀ ਪੱਛਮੀ ਬੰਗਾਲ ਇਕਾਈ ਲਈ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕੋਰ ਕਮੇਟੀ ਵਿੱਚ ਫਿਲਮ ਸਟਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਨੂੰ ਵੀ ਮੈਂਬਰ ਬਣਾਇਆ ਗਿਆ ਹੈ।