Site icon TheUnmute.com

‘ਇਕ ਦੇਸ਼ ਇਕ ਚੋਣ’ ‘ਤੇ ਅੱਠ ਮੈਂਬਰੀ ਕਮੇਟੀ ਦਾ ਗਠਨ, ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਦਾ ਨਾਂ ਸ਼ਾਮਲ

One Nation One Election

ਚੰਡੀਗੜ੍ਹ, 02 ਸਤੰਬਰ 2023: ਕੇਂਦਰ ਸਰਕਾਰ ਨੇ ਇਕ ਦੇਸ਼ ਇਕ ਚੋਣ (One Nation One Election) ‘ਤੇ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਾਨੂੰਨ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣਾ ਰਾਸ਼ਟਰੀ ਹਿੱਤ ਵਿੱਚ ਫਾਇਦੇਮੰਦ ਹੈ। ਅਜਿਹੀ ਸਥਿਤੀ ਵਿੱਚ ਭਾਰਤ ਸਰਕਾਰ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕਰਦੀ ਹੈ ਜੋ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਮੁੱਦੇ ਦੀ ਘੋਖ ਕਰੇ।

ਕਾਨੂੰਨ ਮੰਤਰਾਲੇ ਮੁਤਾਬਕ ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕਰਨਗੇ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਦੇ ਸੀਨੀਅਰ ਆਗੂ ਅਧੀਰ ਰੰਜਨ ਚੌਧਰੀ, ਗੁਲਾਮ ਨਬੀ ਆਜ਼ਾਦ, ਐਨਕੇ ਸਿੰਘ, ਸੁਭਾਸ਼ ਸੀ ਕਸ਼ਯਪ, ਹਰੀਸ਼ ਸਾਲਵੇ ਅਤੇ ਸੰਜੇ ਕੋਠਾਰੀ ਇਸ ਕਮੇਟੀ ਦੇ ਮੈਂਬਰ ਹੋਣਗੇ।

Exit mobile version