ਚੰਡੀਗੜ੍ਹ, 12 ਅਪ੍ਰੈਲ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਮੱਦੇਨਜ਼ਰ ਭਾਜਪਾ ਕਿਸਾਨ ਮੋਰਚਾ (BJP Kisan Morcha) ਨੇ 13 ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕਮੇਟੀਆਂ ਬਣਾਈਆਂ ਹਨ। ਹਰੇਕ ਲੋਕ ਸਭਾ ਹਲਕੇ ਵਿੱਚ 5 ਵਿਅਕਤੀਆਂ ਨੂੰ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਕੁੱਲ 65 ਵਿਅਕਤੀਆਂ ਦੀ ਨਿਯੁਕਤੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ ਚੋਣ ਪ੍ਰਚਾਰ ਵੇਲੇ ਕਈ ਥਾਵਾਂ ‘ਤੇ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਦੇਖਣ ਨੂੰ ਮਿਲਿਆ ਹੈ |
ਜਨਵਰੀ 18, 2025 5:57 ਬਾਃ ਦੁਃ