June 30, 2024 10:57 am
Swati Maliwal

ਸਵਾਤੀ ਮਾਲੀਵਾਲ ਨਾਲ ਸੰਬੰਧਿਤ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ SIT ਦਾ ਗਠਨ

ਚੰਡੀਗੜ੍ਹ, 21 ਮਈ, 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਇਸ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ ਮੰਤਰੀ ਨਿਵਾਸ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨਾਲ ਉੱਤਰੀ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅੰਜਿਥਾ ਚਿਪਿਆਲਾ ਅਤੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਐਸਆਈਟੀ ਟੀਮ ਦੀ ਅਗਵਾਈ ਉੱਤਰੀ ਜ਼ਿਲ੍ਹੇ ਦੇ ਵਧੀਕ ਡੀਸੀਪੀ ਅੰਜਿਥਾ ਚਿਪਿਆਲਾ ਕਰਨਗੇ ਇਸ ਤੋਂ ਇਲਾਵਾ ਤਿੰਨ ਇੰਸਪੈਕਟਰ ਰੈਂਕ ਦੇ ਅਧਿਕਾਰੀ ਵੀ ਐਸਆਈਟੀ ਟੀਮ ਦਾ ਹਿੱਸਾ ਹਨ। ਇਸ ਦੇ ਨਾਲ ਹੀ ਥਾਣਾ ਸਿਵਲ ਲਾਈਨ ਦੇ ਜਿਨ੍ਹਾਂ ਅਧਿਕਾਰੀਆਂ ਨੇ ਮਾਮਲਾ ਦਰਜ ਕੀਤਾ ਸੀ, ਉਹ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐਸਆਈਟੀ ਆਪਣੀ ਜਾਂਚ ਰਿਪੋਰਟ ਸੀਨੀਅਰ ਅਧਿਕਾਰੀਆਂ ਨੂੰ ਸੌਂਪੇਗੀ।