July 2, 2024 8:57 pm
ਹੋਲਾ ਮਹੱਲਾ

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ADGP ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ SIT ਦਾ ਗਠਨ

ਚੰਡੀਗੜ੍ਹ, 23 ਮਾਰਚ 2024: ਪੰਜਾਬ ‘ਚ ਜ਼ਹਿਰੀਲੀ ਸ਼ਰਾਬ (Poisoned liquor) ਨਾਲ ਦੂਜੇ ਮਾਮਲੇ ‘ਚ ਮੌਤਾਂ ਦਾ ਅੰਕੜਾ ਵੱਧ ਗਿਆ ਹੈ | ਮਿਲੀ ਜਾਣਕਾਰੀ ਮੁਤਾਬਕ ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ, ਜਦੋਂ ਕਿ ਛੇ ਹੋਰ ਜਣਿਆਂ ਦੀ ਮੌਤ ਹੋ ਗਈ ਹੈ।

ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਸੰਗਰੂਰ ਦੇ ਸਿਵਲ ਸਰਜਨ ਕਿਰਪਾਲ ਸਿੰਘ ਦੇ ਮੁਤਾਬਕ ਇਸ ਘਟਨਾ ਵਿਚ ਹੁਣ ਤੱਕ 20 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਹੁਣ ਤੱਕ ਛੇ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਏਡੀਜੀਪੀ (ਕਾਨੂੰਨ ਵਿਵਸਥਾ) ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਾਲੀ ਚਾਰ ਮੈਂਬਰੀ ਐਸ.ਆਈ.ਟੀ. ਜਾਂਚ ਦੀ ਨਿਗਰਾਨੀ ਕਰੇਗੀ।

ਡਿਪਟੀ ਇੰਸਪੈਕਟਰ ਜਨਰਲ (ਪਟਿਆਲਾ ਰੇਂਜ) ਹਰਚਰਨ ਭੁੱਲਰ, ਸੀਨੀਅਰ ਪੁਲਿਸ ਕਪਤਾਨ, ਸੰਗਰੂਰ, ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਵਿਸ਼ੇਸ਼ ਜਾਂਚ ਕਮੇਟੀ ਦਾ ਹਿੱਸਾ ਹੋਣਗੇ। ਪੁਲਿਸ ਨੇ ਕਿਹਾ ਕਿ ਇਸ ਵਿਚ (Poisoned liquor) ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।