ਚੰਡੀਗੜ੍ਹ, 29 ਅਕਤੂਬਰ 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ 2024 ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ (Congress) ਪਾਰਟੀ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਕਾਂਗਰਸੀ ਆਗੂ ਸ਼ਾਮਲ ਹਨ |
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 4 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਕਮੇਟੀ ਦੀ ਜ਼ਿੰਮੇਵਾਰੀ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੋਕ ਸ਼ਰਮਾ ਤੇ ਰਵਿੰਦਰ ਡਾਲਵੀ ਨੂੰ ਸੌਂਪੀ ਗਈ ਹੈ।