July 7, 2024 6:13 pm
Amarjit Singh Sandoa

ਜ਼ਮੀਨ ਘੁਟਾਲਾ ਮਾਮਲੇ ‘ਚ ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ‘ਆਪ’ ਵਿਧਾਇਕ ਸੰਦੋਆ, ਇਨੋਵਾ ਗੱਡੀ ਕੀਤੀ ਜ਼ਬਤ

ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ (Amarjit Singh Sandoa) ਦੀ ਇਨੋਵਾ ਕ੍ਰਿਸਟਾ ਗੱਡੀ ਵਿਜੀਲੈਂਸ ਬਿਊਰੋ  (Vigilance Bureau) ਨੇ ਜ਼ਬਤ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਇਨੋਵਾ ਗੱਡੀ ਜ਼ਮੀਨ ਘੁਟਾਲੇ ਦੇ ਭ੍ਰਿਸ਼ਟਾਚਾਰ ਦੇ ਪੈਸੇ ਤੋਂ ਖਰੀਦੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਨੂੰ ਬਲੈਕਲਿਸਟ ਕਰ ਦਿੱਤਾ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸੰਦੋਹਾ ਵੀ ਵਿਜੀਲੈਂਸ ਦੀ ਜਾਂਚ ‘ਚ ਫਸ ਸਕਦੇ ਹਨ |

ਇਸ ਮਾਮਲੇ ਨੂੰ ਲੈ ਕੇ ਵਿਧਾਇਕ ਅਮਰਜੀਤ ਸਿੰਘ ਸੰਦੋਆ (Amarjit Singh Sandoa) ਨੇ ਕਿਹਾ ਸੀ ਕਿ ਇਹ ਕਾਰ ਉਨ੍ਹਾਂ ਦੇ ਸਹੁਰੇ ਨੇ ਵਰਤਣ ਲਈ ਦਿੱਤੀ ਸੀ। ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਕੋਈ ਜਾਣਕਾਰੀ ਨਹੀਂ , ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਫਸਾਉਣ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਬਾਰੇ ਸਾਰੀ ਜਾਣਕਾਰੀ ਦੇ ਦਿੱਤੀ ਹੈ । ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਦੋਹਾ ਹੀ ਅਜਿਹੇ ਵਿਧਾਇਕ ਸਨ ਜਿਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ।

ਵਿਜੀਲੈਂਸ ਬਿਊਰੋ ਨੇ ਦੋ ਮਹੀਨੇ ਪਹਿਲਾਂ ਰੋਪੜ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਰੇਟ ’ਤੇ ਵੇਚਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਸੰਦੋਹਾ ਵੱਲੋਂ ਪਿਛਲੇ ਇੱਕ ਸਾਲ ਤੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਗੱਡੀ ਘਪਲੇ ਦੇ ਪੈਸੇ ਨਾਲ ਖਰੀਦੀ ਗਈ ਸੀ। ਇਹ ਕਾਰ ਸੰਦੋਹਾ ਦੇ ਕਿਸੇ ਰਿਸ਼ਤੇਦਾਰ ਨੇ ਖਰੀਦੀ ਸੀ। ਜਿਸ ਨੂੰ ਉਹ ਕਰੀਬ ਇੱਕ ਸਾਲ ਤੋਂ ਵਰਤ ਰਿਹਾ ਸੀ।