ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ

Gurinder Dhillon

ਚੰਡੀਗੜ੍ਹ, 30 ਅਪ੍ਰੈਲ 2024: ਪੰਜਾਬ ਪੁਲਿਸ ਦੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਢਿੱਲੋਂ (Gurinder Dhillon) ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ | ਚਰਚਾ ਹੈ ਕਿ ਕਾਂਗਰਸ ਗੁਰਿੰਦਰ ਢਿੱਲੋਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ | ਜਿਕਰਯੋਗ ਹੈ ਕਿ ਗੁਰਿੰਦਰ ਸਿੰਘ ਢਿੱਲੋਂ (ADGP Gurinder Singh Dhillon) ਨੇ 24 ਅਪ੍ਰੈਲ ਨੂੰ ਨੌਕਰੀ ਛੱਡ ਦਿੱਤੀ ਸੀ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਸੀ ।ਇਸ ਤੋਂ ਪਹਿਲਾਂ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਵੀ.ਆਰ.ਐਸ. ਲਈ ਸੀ ਅਤੇ ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਵੀ ਬਣਾਇਆ ਹੈ।

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।