July 2, 2024 8:24 pm
Sarup Singla

ਬਠਿੰਡਾ ਤੋਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰੂਪ ਸਿੰਗਲਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ 16 ਮਾਰਚ 2022: ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਤੋਂ ਵੱਡਾ ਝਟਕਾ ਮਿਲਿਆ ਹੈ | ਤੁਹਾਨੂੰ ਦੱਸ ਦਈਏ ਕਿ ਬਠਿੰਡਾ (Bhatinda) ਤੋਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰੂਪ ਸਿੰਗਲਾ  (Sarup Singla) ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।ਇਸਦੇ ਨਾਲ ਹੀ ਚਰਚਾ ਇਹ ਵੀ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।

Sarup Singla

ਜਿਕਰਯੋਗ ਹੈ ਕਿ ਸੁਖਬੀਰ ਬਾਦਲ ਦੀ ਪ੍ਰਧਾਨਗੀ ਉੱਤੇ ਵੀ ਸਵਾਲ ਕੀਤੇ ਜਾ ਰਹੇ ਹਨ। ਅਸਲ ‘ਚ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ‘ਚ ਹੁਣ ਤੱਕ ਦੀ ਸਭ ਤੋਂ ਮਾੜੀ ਕਾਰਗੁਜ਼ਾਰੀ ਵਿਖਾਉਂਦੇ ਹੋਏ 3 ਸੀਟਾਂ ਹੀ ਹਾਸਲ ਕੀਤੀਆਂ ਹਨ। ਜਿਸ ਪਿੱਛੋਂ ਪਾਰਟੀ ਦੇ ਭਵਿੱਖ ਉਤੇ ਸਵਾਲ ਉਠ ਰਹੇ ਹਨ।