Site icon TheUnmute.com

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਹੋਏ ਸ਼ਾਮਲ, ਇਸ ਹਲਕੇ ਤੋਂ ਲੜ ਸਕਦੇ ਹਨ ਲੋਕ ਸਭਾ ਚੋਣਾਂ

Taranjit Singh Sandhu

ਚੰਡੀਗੜ੍ਹ, 19 ਮਾਰਚ 2024: ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

ਚਰਚਾ ਸੀ ਕਿ ਭਾਜਪਾ ਅੰਮ੍ਰਿਤਸਰ ਸੀਟ ਲਈ ਸਿੱਖ ਚਿਹਰੇ ਦੀ ਤਲਾਸ਼ ਕਰ ਰਹੀ ਸੀ। ਤਰਨਜੀਤ ਸਿੰਘ ਸੰਧੂ ਦਾ ਨਾ ਸਿਰਫ਼ ਸਾਫ਼-ਸੁਥਰਾ ਅਕਸ ਹੈ ਸਗੋਂ ਰਾਜਦੂਤ ਹੋਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਨਾਲ ਵੀ ਉਨ੍ਹਾਂ ਦੇ ਚੰਗੇ ਸਬੰਧ ਹਨ। ਇਸ ਕਾਰਨ ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਅਮਰੀਕਾ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਤਾਮਿਲਨਾਡੂ ਕੇਡਰ ਦੇ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਤਾਰਿਆ ਸੀ।

Exit mobile version