Site icon TheUnmute.com

ਬ੍ਰਿਟੇਨ ਦੇ ਸਾਬਕਾ PM ਬੋਰਿਸ ਜੌਨਸਨ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Boris Johnson

ਚੰਡੀਗੜ੍ਹ,10 ਜੂਨ 2023: ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਨਸਨ (Boris Johnson) ਨੇ ਪਾਰਟੀਗੇਟ ਸਕੈਂਡਲ ‘ਤੇ ਸੰਸਦੀ ਕਮੇਟੀ ਦੀ ਜਾਂਚ ਰਿਪੋਰਟ ਤੋਂ ਬਾਅਦ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸੰਸਦੀ ਕਮੇਟੀ ਨੇ ਆਪਣੀ ਜਾਂਚ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿੰਦਿਆਂ ਲੌਕਡਾਊਨ ਨਿਯਮਾਂ ਦੀ ਉਲੰਘਣਾ ਕਰਕੇ ਸੰਸਦ ਨੂੰ ਗੁੰਮਰਾਹ ਕਰਨ ਲਈ ਉਨ੍ਹਾਂ ‘ਤੇ ਪਾਬੰਦੀ ਲਗਾਉਣ ਦੀ ਸਿਫਾਰਿਸ਼ ਕੀਤੀ ਹੈ।

ਸੰਸਦੀ ਕਮੇਟੀ ਦੋਸ਼ਾਂ ਦੀ ਜਾਂਚ ਕਰ ਰਹੀ ਸੀ ਕਿ 58 ਸਾਲਾ ਜੌਨਸਨ (Boris Johnson) ਨੇ ਲੌਕਡਾਊਨ ਨਿਯਮਾਂ ਦੀ ਉਲੰਘਣਾ ਕਰਕੇ ਕੋਵਿਡ ਮਹਾਂਮਾਰੀ ਦੌਰਾਨ ਡਾਊਨਿੰਗ ਸਟ੍ਰੀਟ ਵਿੱਚ ਪਾਰਟੀ ਕਰਨ ਬਾਰੇ ਹਾਊਸ ਆਫ਼ ਕਾਮਨਜ਼ (ਬ੍ਰਿਟਿਸ਼ ਸੰਸਦ) ਨੂੰ ਗੁੰਮਰਾਹ ਕੀਤਾ ਸੀ। ਜੌਨਸਨ ਨੇ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਇਸ ਮਾਮਲੇ ‘ਤੇ ਇਕ ਗੁਪਤ ਪੱਤਰ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕੀਤਾ ਹੈ । ਜੌਨਸਨ ਨੇ ਸੰਸਦੀ ਕਮੇਟੀ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੂੰ ਸੰਸਦ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਬਿਆਨ ਵਿੱਚ ਜੌਨਸਨ ਨੇ ਕਿਹਾ ਕਿ ਕਮੇਟੀ ਨੇ ਅਜੇ ਤੱਕ ਇੱਕ ਵੀ ਸਬੂਤ ਪੇਸ਼ ਨਹੀਂ ਕੀਤਾ ਹੈ ਕਿ ਮੈਂ ਜਾਣਬੁੱਝ ਕੇ ਜਾਂ ਲਾਪਰਵਾਹੀ ਨਾਲ ਸੰਸਦ ਨੂੰ ਗੁੰਮਰਾਹ ਕੀਤਾ ਹੈ।

Exit mobile version