SURJIT SINGH

ਕਰਤਾਰਪੁਰ ਲਾਂਘਾ ਖੁਲ੍ਹਣ ‘ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੰਗਤਾਂ ਨਾਲ ਕੀਤੀ ਖੁਸ਼ੀ ਜ਼ਾਹਰ

ਚੰਡੀਗੜ੍ਹ 16 ਨਵੰਬਰ 2021 : ਪਟਿਆਲਾ ਦੇ ਹਲਕਾ ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖਡ਼ਾ ਅੱਜ ਸਮਾਣਾ ਵਿਖੇ ਆਪਣੇ ਵਰਕਰਾਂ ਦੇ ਰੂਬਰੂ ਹੋਏ ਜਿੱਥੇ ਉਨ੍ਹਾਂ ਕਰਤਾਰਪੁਰ ਕੋਰੀਡੋਰ ਲਾਂਘਾ ਖੁੱਲ੍ਹਣ ਤੇ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਕਿਹਾ ਕਿ ਇਹ ਲਾਂਘਾ ਬਹੁਤ ਦੇਰ ਪਹਿਲਾਂ ਖੁੱਲ੍ਹ ਜਾਣਾ ਚਾਹੀਦਾ ਸੀ ਪਰ ਹੁਣ ਜਿਵੇਂ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾਡ਼ਾ ਆ ਰਿਹਾ ਤਾਂ ਇਸ ਤੋਂ ਵੱਡੀ ਖ਼ੁਸ਼ੀ ਦੀ ਗੱਲ ਸੰਗਤਾਂ ਲਈ ਨਹੀਂ ਹੋ ਸਕਦੀ,
ਇਸ ਮੌਕੇ ਉਨ੍ਹਾਂ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਦੇ ਘਰ ਹੋਈ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਕਿਹਾ ਕਿ ਦਿੱਲੀ ਵਿਖੇ ਕਿਸਾਨੀ ਅੰਦੋਲਨ ਵਿੱਚ ਲੰਗਰ ਦੀ ਸੇਵਾ ਨਿਭਾਉਣ ਵਾਲੇ ਆਗੂਆਂ ਨੂੰ ਕੇਂਦਰ ਸਰਕਾਰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਮਨਪ੍ਰੀਤ ਸਿੰਘ ਇਯਾਲੀ ਆਪਣੇ ਸਾਥੀਆਂ ਸਮੇਤ ਬਹੁਤ ਵਾਰ ਦਿੱਲੀ ਸ਼ੰਘਰਸ਼ ਵਿੱਚ ਲੰਗਰ ਦੀ ਸੇਵਾ ਨਿਭਾ ਚੁੱਕਿਆ, ਜਿਸ ਕਰਕੇ ਕੇਂਦਰ ਸਰਕਾਰ ਹੁਣ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਉਸ ਦੇ ਘਰ ਈ ਡੀ ਦੀ ਛਾਪੇਮਾਰੀ ਕਰਵਾ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ ਅਤੇ ਉਹ ਇਸ ਗੱਲ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਨੇ।
ਉੱਥੇ ਹੀ ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਇਕ ਦੂਸਰੇ ਤੇ ਵਿਸ਼ਵਾਸ ਨਹੀਂ ਕਰਦੇ ਅਤੇ ਇਸ ਸਰਕਾਰ ਦੇ ਮੰਤਰੀਆਂ ਨੇ ਆਪਣੀਆਂ ਕੁਰਸੀਆਂ ਲੈਣ ਲਈ ਬਹੁਤ ਤਰ੍ਹਾਂ ਦੇ ਹੱਥਕੰਡੇ ਅਪਣਾਏ ਨੇ ਅਤੇ ਇਨ੍ਹਾਂ ਦੇ ਮੰਤਰੀਆਂ ਨੂੰ ਸਿਰਫ਼ ਕੁਰਸੀ ਨਾਲ ਹੀ ਪਿਆਰ ਹੈ ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦਾ ਬਹੁਤ ਮਾੜਾ ਹਾਲ ਹੋਵੇਗਾ,

Scroll to Top