Site icon TheUnmute.com

ਸਾਬਕਾ ਕਪਤਾਨ ਰਿਕੀ ਪੋਂਟਿੰਗ ਦੀ ਕੁਮੈਂਟਰੀ ਦੌਰਾਨ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

Ricky Ponting

ਚੰਡੀਗੜ੍ਹ 02 ਦਸੰਬਰ 2022: ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ (Ricky Ponting) ਦੀ ਪਰਥ ਟੈਸਟ ‘ਚ ਕੁਮੈਂਟਰੀ ਦੌਰਾਨ ਅਚਾਨਕ ਤਬੀਅਤ ਵਿਗੜ ਗਈ ਅਤੇ ਜਿਸਦੇ ਚੱਲਦੇ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਪੋਂਟਿੰਗ ਆਸਟ੍ਰੇਲੀਆ ਅਤੇ ਵੈਸਟਇੰਡੀਜ਼ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਕਮੈਂਟਰੀ ਪੈਨਲ ਦਾ ਹਿੱਸਾ ਸਨ, ਜਿੱਥੇ ਉਨ੍ਹਾਂ ਨੇ ਅਚਾਨਕ ਸਿਹਤ ਵਿਗੜਨ ਦੀ ਸ਼ਿਕਾਇਤ ਕੀਤੀ। ਸੂਤਰਾਂ ਦੇ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਡਾਕਟਰਾਂ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ।

ਅੱਜ ਮੈਚ ਦੌਰਾਨ ਰਿਕੀ ਪੋਂਟਿੰਗ (Ricky Ponting) ਚੈਨਲ ਸੇਵਨ ਨੈੱਟਵਰਕ ਦੀ ਕੁਮੈਂਟਰੀ ਦੀ ਡਿਊਟੀ ਨਿਭਾ ਰਿਹਾ ਸਨ। ਦੋ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਆਸਟ੍ਰੇਲੀਆ ਅਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਕੁਮੈਂਟਰੀ ਦੌਰਾਨ ਉਹ ਬੀਮਾਰ ਹੋ ਗਏ । 47 ਸਾਲਾ ਪੌਂਟਿੰਗ ਨੂੰ ਦੁਨੀਆ ਦੇ ਸਰਬੋਤਮ ਕਪਤਾਨਾਂ ਅਤੇ ਦਿੱਗਜ ਬੱਲੇਬਾਜ਼ਾਂ ‘ਚ ਗਿਣਿਆ ਜਾਂਦਾ ਹੈ।

Exit mobile version