ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਚੱਢਾ ਦੇ ਪੋਤਰੇ ‘ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਚਰਨਜੀਤ ਚੱਢਾ

ਅੰਮ੍ਰਿਤਸਰ 16 ਅਪ੍ਰੈਲ 2022: ਅੰਮ੍ਰਿਤਸਰ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ ਹਾਲਾਂਕਿ ਅੱਜ ਪੰਜਾਬ ਦੇ ਡੀਜੀਪੀ ਵੀ ਕੇ ਭੰਵਰਾ ਵੀ ਅੰਮ੍ਰਿਤਸਰ ਵਿੱਚ ਪਹੁੰਚੇ ਹੋਏ ਅਤੇ ਪੁਲੀਸ ਦੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ | ਇਸਦੇ ਨਾਲ ਹੀ ਅੰਮ੍ਰਿਤਸਰ ਵਿੱਚ ਆਏ ਦਿਨ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਬੀਤੇ ਦਿਨ ਵਿਧਾਨ ਸਭਾ ਹਲਕਾ ਸੈਂਟਰਲ ਦੇ ਵਿੱਚ ਵੀ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ | ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ ਲੇਕਿਨ ਅੱਜ ਦੁਪਹਿਰ ਰਣਜੀਤ ਐਵਨਿਊ ਦੇ ਵਿਚ ਇਕ ਵਾਰ ਫਿਰ ਗੁੰਡਾਗਰਦੀ ਸਾਫ ਦਿਖਾਈ ਦਿੱਤੀ |

ਜਦੋਂ ਕਿ ਸਟਾਰਬਕਸ ਕੌਫੀ ਹਾਊਸ ਦੇ ਬਾਹਰ ਕੁਝ ਨੌਜਵਾਨਾਂ ਵੱਲੋਂ ਇਕ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੋਤਰੇ ਦੇ ਉੱਤੇ ਗੋਲੀ ਚਲਾਈ ਗਈ ਹਾਲਾਂਕਿ ਮੌਕੇ ਤੇ ਪੁਲਸ ਵੀ ਪਹੁੰਚ ਚੁੱਕੀ ਹੈ ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਸਵਰਗੀ ਚਰਨਜੀਤ ਸਿੰਘ ਚੱਢਾ ਦੇ ਪੋਤਰ ਸਟਾਰਬਕਸ ਕੌਫੀ ਹਾਊਸ ਤੇ ਇਕ ਮੀਟਿੰਗ ਲਈ ਨਿਕਲੇ ਸਨ। ਜਿਉਂ ਹੀ ਅਨਮੋਲ ਚੱਢਾ ਆਪਣੇ ਡਰਾਈਵਰ ਨਾਲ ਕਾਰ ‘ਚ ਸਵਾਰ ਹੋ ਕੇ ਕੌਫ਼ੀ ਹਾਊਸ ਦੇ ਬਾਹਰ ਪਹੁੰਚੇ, ਉੱਥੇ ਕਾਰ ਪਾਰਕਿੰਗ ਸਮੇਂ ਹੀ ਉਨ੍ਹਾਂ ‘ਤੇ ਐਕਟਿਵਾ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੌਕੇ ਕੇ ਪਹੁੰਚ ਕੇ ਮਾਮਲੇ ਦੀ ਛਾਣਬੀਣ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।