June 16, 2024 8:33 am
Charanjit Singh Channi

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਨੀਲ ਜਾਖੜ ‘ਤੇ ਕੀਤੇ ਤਿੱਖੇ ਹਮਲੇ

ਚੰਡੀਗੜ੍ਹ 07 ਅਪ੍ਰੈਲ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖੇ ਹਮਲੇ ਕੀਤੇ | ਚਰਨਜੀਤ ਚੰਨੀ ਨੇ ਜਾਖੜ ਵਲੋਂ ਦਿੱਤੇ ਬਿਆਨ ਬਾਰੇ ਕਿਹਾ ਕਿ ਜਾਖੜ ਅਮੀਰ ਪਰਿਵਾਰ ‘ਚੋਂ ਹਨ ਅਤੇ ਵੱਡੇ ਵੀ ਆਗੂ ਹਨ,ਪਰ ਉਨ੍ਹਾਂ ਦੀ ਮਾਨਸਿਕਤਾ ਬਹੁਤ ਛੋਟੀ ਹੈ | ਉਨ੍ਹਾਂ ਕਿਹਾ ਕਿ ਜਾਖੜ ਦੀ ਮਾਨਸਿਕਤਾ ਤੋਂ ਪਤਾ ਲੱਗਦਾ ਹੈ ਕਿ ਉਹ ਦਲਿਤ ਵਿਰੋਧੀ ਹਨ। ਇਨ੍ਹਾਂ ਹੀ ਨਹੀ ਚੰਨੀ ਨੇ ਕਿਹਾ ਕਿ ਉਹ ਦਲਿਤਾਂ ਨੂੰ ਜੁੱਤੀ ਦੀ ਨੋਕ ਤੇ ਰੱਖਣਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ‘ਚ ਬਣੀ ਸਰਕਾਰ ਬਾਰੇ ਚੰਨੀ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਦੇਖ ਲਿਆ ਹੈ ਕਿ ਪੰਜਾਬ ‘ਚ ਕਾਨੂੰਨ ਦੀ ਹਾਲਤ ਵਿਗੜਦੀ ਜਾ ਰਹੀ ਹੈ।