ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਬਿਲਡਰ ਨੂੰ ਖਰੜ (Kharar) ਤੋਂ ਗ੍ਰਿਫਤਾਰ ਕੀਤਾ ਹੈ। ਇਸ ਬਿਲਡਰ ਦੇ ਮੋਹਾਲੀ ਅਤੇ ਖਰੜ ਵਿੱਚ ਕਈ ਪ੍ਰੋਜੈਕਟ ਚੱਲ ਰਹੇ ਹਨ। ਵਿਅਕਤੀ ਦੀ ਪਛਾਣ ਅੰਬਿਕਾ ਗਰੁੱਪ ਦੇ ਐਮਡੀ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਉਹ ਕਲੋਨੀਆਂ ਦੇ ਨਾਜਾਇਜ਼ ਨਕਸ਼ੇ ਪਾਸ ਕਰਨ ਦੇ ਮਾਮਲੇ ਵਿੱਚ ਫੜਿਆ ਗਿਆ ਹੈ।
ਵਿਜੀਲੈਂਸ ਨੇ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਪ੍ਰਵੀਨ ਕੁਮਾਰ ਦਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੁਰਾਣਾ ਰਿਸ਼ਤਾ ਦੱਸਿਆ ਜਾ ਰਿਹਾ ਹੈ। ਸੂਤਰ ਦੇ ਇਹ ਪ੍ਰਾਜੈਕਟ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸ ਕੀਤੇ ਗਏ ਸਨ। ਵਿਜੀਲੈਂਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ |