ਚੰਡੀਗੜ੍ਹ 03 ਅਕਤੂਬਰ 2022: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ (ਸਪਾ) ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ (Mulayam Singh Yadav) ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਅੱਜ ਸਵੇਰੇ ਆਈਸੀਯੂ ਵਿੱਚ ਕਰੀਟੀਕਲ ਕੇਅਰ ਯੂਨਿਟ (CCU) ਸੀਸੀਯੂ ਵਿੱਚ ਤਬਦੀਲ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਹੈ | ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਦੋਵੇਂ ਗੁਰਦੇ ਖ਼ਰਾਬ ਹੋ ਚੁੱਕੇ ਹਨ ਤੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਜਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ 82 ਸਾਲਾ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਕਈ ਦਿਨਾਂ ਤੋਂ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਐਤਵਾਰ ਨੂੰ ਉਸ ਦੀ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਉਸ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ । ਮੁਲਾਇਮ ਦੇ ICU ‘ਚ ਸ਼ਿਫਟ ਹੋਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ, ਨੂੰਹ ਡਿੰਪਲ ਯਾਦਵ ਮੇਦਾਂਤਾ ਹਸਪਤਾਲ ਪਹੁੰਚੇ ਸਨ |