ਚੰਡੀਗੜ੍ਹ, 06 ਮਈ 2023: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ ਡੇਰਾ ਬਿਆਸ (Dera Beas) ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਲਿਆ। ਇਸ ਸਮੇਂ ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਕੌਮੀ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਜਪਾ ਆਗੂ ਤੇ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਸਨ। ਜਿਕਰਯੋਗ ਹੈ ਕਿ ਭਾਜਪਾ ਨੇ ਜਲੰਧਰ ‘ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ |