July 2, 2024 8:32 pm
Parkash Singh Badal

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੂਰੇ ਹੋ ਗਏ

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 95 ਸਾਲ ਦੀ ਉਮਰ ਵਿੱਚ ਅੱਜ ਦਿਹਾਂਤ ਹੋ ਗਿਆ | ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਆਈ.ਸੀ. ਯੂ ਵਿਚ ਰੱਖਿਆ ਗਿਆ ਸੀ |

ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਨੇ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਅਤੇ ਲੰਗਸ ਵਿੱਚ ਇਨਫੈਕਸ਼ਨ ਦੇ ਚੱਲਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਸੀ | ਜਿਸਦੇ ਚੱਲਦਿਆਂ ਉਨ੍ਹਾਂ ਨੂੰ ਆਈ.ਸੀ. ਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ |

ਭਾਰਤ ਦੀ ਸਿਆਸਤ ਵਿੱਚ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਪਾਰਟੀ ਦੀ ਅਗਵਾਈ ਦੀ ਕੀਤੀ | 1970 ਵਿੱਚ ਪ੍ਰਕਾਸ਼ ਸਿੰਘ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

ਇਸਦੇ ਨਾਲ ਹੀ 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਬਣਾਇਆ ਗਿਆ, ਪਰ ਇਸਤੋਂ ਬਾਅਦ ਉਨ੍ਹਾਂ ਪੂਰਾ ਧਿਆਨ ਪੰਜਾਬ ਦੀ ਸਿਆਸਤ ਉੱਤੇ ਕ੍ਰੇਂਦਿਤ ਕੀਤਾ। ਇਸਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਭਾਜਪਾ ਨਾਲ ਗਠਜੋੜ ਕਰਕੇ ਸੱਤਾ ਹਾਸਲ ਕੀਤੀ। ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦੀ ਠਰ੍ਹਮੇ ਤੇ ਗਹਿਰਾਈ ਵਾਲੀ ਸਿਆਸਤ ਦੇ ਕਾਇਲ ਸਨ |

ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ-ਖੁਰਾਣਾ ਵਿੱਚ 8 ਦਸੰਬਰ 1927 ਨੂੰ ਹੋਇਆ ਸੀ। ਉਨ੍ਹਾਂ ਦੀ ਮਾਤਾ ਦਾ ਨਾਂ ਸੁੰਦਰੀ ਕੌਰ ਅਤੇ ਪਿਤਾ ਦਾ ਨਾਂ ਰਘੂਰਾਜ ਸਿੰਘ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਮੁੱਢਲੀ ਸਿੱਖਿਆ ਸਥਾਨਕ ਅਧਿਆਪਕ ਤੋਂ ਪ੍ਰਾਪਤ ਕੀਤੀ ਅਤੇਇਸਤੋਂ ਬਾਅਦ ਲੰਬੀ ਦੇ ਸਕੂਲ ਵਿੱਚ ਪੜਾਈ ਕੀਤੀ ਅਤੇ ਹਾਈ ਸਕੂਲ ਦੀ ਪੜ੍ਹਾਈ ਫਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਹਾਈ ਸਕੂਲ ਵਿੱਚ ਕੀਤੀ |

ਉਨ੍ਹਾਂ ਨੇ ਕਾਲਜ ਦੀ ਪੜ੍ਹਾਈ ਸਿੱਖ ਕਾਲਜ ਲਾਹੌਰ ਤੋਂ ਪ੍ਰਾਪਤ ਕੀਤੀ, ਇਸਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਮਾਈਗ੍ਰੇਸ਼ਨ ਲੈ ਕੇ ਫੋਰਮਨ ਕ੍ਰਿਸ਼ਚੀਅਨ ਕਾਲਜ ਵਿਚ ਦਾਖਲਾ ਲਿਆ ਅਤੇ ਗਰੈਜ਼ੂਏਸ਼ਨ ਦੀ ਡਿਗਰੀ ਹਾਸਲ ਕੀਤੀ।

ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਿਆਸੀ ਸਫ਼ਰ 1947 ਤੋਂ ਸ਼ੁਰੂ ਹੋਇਆ । ਪ੍ਰਕਾਸ਼ ਸਿੰਘ ਬਾਦਲ ਆਪਣੇ ਪਿਤਾ ਰਘੂਰਾਜ ਸਿੰਘ ਵਾਂਗ ਬਾਦਲ ਪਿੰਡ ਦੇ ਸਰਪੰਚ ਬਣੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਲੰਬੀ ਬਲਾਕ ਸਮਿਤੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ | ਇਸਦੇ ਨਾਲ ਹੀ 1956 ਵਿੱਚ ਪੈਪਸੂ ਸਟੇਟ ਪੰਜਾਬ ਵਿੱਚ ਸ਼ਾਮਲ ਹੋਈ ਤਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮਿਲ ਕੇ ਚੋਣਾਂ ਲੜੀਆਂ।

ਪ੍ਰਕਾਸ਼ ਸਿੰਘ ਬਾਦਲ 1957 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਅਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ । 1997 ਵਿੱਚ ਮੁਲਕ ਦੀਆਂ ਖੇਤਰੀ ਪਾਰਟੀਆਂ ਨੇ ਕਾਂਗਰਸ ਦਾ ਸਮਰਥਨ ਲੈ ਕੇ ਐਚ. ਡੀ. ਦੇਵਗੋੜਾ ਦੀ ਅਗਵਾਈ ਵਿੱਚ ਸਰਕਾਰ ਬਣਾਈ ਤਾਂ ਪ੍ਰਕਾਸ਼ ਸਿੰਘ ਬਾਦਲ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐੱਨਡੀਏ ਦੇ ਹੱਕ ਵਿੱਚ ਭੁਗਤ ਗਏ।

ਪ੍ਰਕਾਸ਼ ਸਿੰਘ ਬਾਦਲ ਪੰਜਾਬੀ ਸੂਬੇ ਮੋਰਚੇ ਤੋਂ ਲੈ ਕੇ ਧਰਮਯੁੱਧ ਮੋਰਚੇ ਤੱਕ ਅਤੇ ਪੰਜਾਬ ਵਿੱਚ ਸੱਤਾ ਦੀ ਲੜਾਈ ਲਈ ਉਨ੍ਹਾਂ ਨੂੰ ਹਮੇਸ਼ਾ ਕਾਂਗਰਸ ਨਾਲ ਟੱਕਰ ਲੈਣੀ ਪਈ। ਉਨ੍ਹਾਂ ਨੇ 1969-70 ਦੀਆਂ ਮੱਧਵਰਤੀ ਚੋਣਾਂ ਅਕਾਲੀ ਦਲ ਦੀ ਟਿਕਟ ‘ਤੇ ਲੜੀਆਂ ਅਤੇ ਉਹ ਪਹਿਲੀ ਵਾਰ ਬਣੀ ਪੰਜਾਬ ਦੀ ਗੈਰ-ਕਾਂਗਰਸੀ ਸਰਕਾਰ ਵਿੱਚ ਮੰਤਰੀ ਬਣੇ।

ਇਸਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਸਹਿਯੋਗ ਨਾਲ ਜਸਟਿਸ ਗੁਰਨਾਮ ਸਿੰਘ ਦੀ ਸਰਕਾਰ ਵਿੱਚ ਵੀ ਪ੍ਰਕਾਸ਼ ਸਿੰਘ ਬਾਦਲ ਵਿਕਾਸ ਵਿਭਾਗ ਦੇ ਮੰਤਰੀ ਰਹੇ ।1970 ਵਿੱਚ ਹੀ ਰਾਜ ਸਭਾ ਚੋਣਾਂ ਦੌਰਾਨ ਅਕਾਲੀ ਉਮੀਦਵਾਰ ਦੀ ਹਾਰ ਕਾਰਨ ਤਤਕਾਲੀ ਅਕਾਲੀ ਦਲ ਦੇ ਪ੍ਰਧਾਨ ਸੰਤ ਫਤਿਹ ਸਿੰਘ ਨੇ ਜਸਟਿਸ ਗੁਰਨਾਮ ਸਿੰਘ ਨੂੰ ਅਹੁਦੇ ਤੋਂ ਹਟਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਗਿਆ | ਇਸ ਤੋਂ ਬਾਅਦ 1969 ਤੋਂ ਲੈ ਕੇ ਮੌਜੂਦਾ ਸਮੇਂ ਤੱਕ ਉਹ ਲੰਬੀ ਤੋਂ ਕਦੇ ਵੀ ਚੋਣ ਨਹੀਂ ਹਾਰੇ ਸਨ, ਪਰ 2022 ਵਿੱਚ ਉਨ੍ਹਾਂ ਨੂੰ ਲੰਬੀ ਤੋਂ ਹਾਰ ਮਿਲੀ | ਜਿੱਥੇ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ |

1977 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਜਨਤਾ ਪਾਰਟੀ ਨੇ ਮਿਲ ਕੇ ਸਰਕਾਰ ਬਣਾਈ ਅਤੇ ਪ੍ਰਕਾਸ਼ ਸਿੰਘ ਬਾਦਲ ਦੂਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਵਾਰ ਪ੍ਰਕਾਸ਼ ਸਿੰਘ ਬਾਦਲ 1977 ਤੋਂ 1980 ਤੱਕ ਸੱਤਾ ‘ਤੇ ਕਾਬਜ ਰਹੇ। ਇਸਦੇ ਨਾਲ ਹੀ 1997 ਤੋਂ 2002 ਤੱਕ ਤੀਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ ਪਹਿਲੀ ਵਾਰ 5 ਸਾਲ ਸੂਬੇ ‘ਤੇ ਰਾਜ ਕੀਤਾ। ਇਸਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ 2007-2012 ਅਤੇ 2012 ਤੋਂ 2017 ਵਿੱਚ ਲਗਾਤਾਰ ਦੋ ਵਾਰ ਮੁੱਖ ਮੰਤਰੀ ਬਣ ਕੇ ਪੰਜਾਬ ਦਾ ਨਵਾਂ ਸਿਆਸੀ ਰਿਕਾਰਡ ਬਣਾਇਆ।