ਹਲਕਾ ਲੰਬੀ 20 ਫਰਵਰੀ 2022: ਹਲਕਾ ਲੰਬੀ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ | ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਅੱਕੇ ਪਏ ਹਨ | ਉਨ੍ਹਾਂ ਕਿਹਾ ਕਿ ਇਹ ਇਕ ਤਰਫ਼ਾ ਚੋਣ ਹੈ | ਉਨ੍ਹਾਂ ਕਿਹਾ ਕਿ ਲੋਕ ਬਦਲਾਵ ਚਾਹੁੰਦੇ ਹਨ |