ਚੰਡੀਗੜ੍ਹ, 17 ਜੂਨ, 2024: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬੀਐਸ ਯੇਦੀਯੁਰੱਪਾ (BS Yeddyurappa) ਅੱਜ ਸੀਆਈਡੀ ਸਾਹਮਣੇ ਪੇਸ਼ ਹੋਏ। ਦਰਅਸਲ, ਉਸ ‘ਤੇ ਇਕ ਨਬਾਲਗ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਹੈ। ਨਾਬਾਲਗ ਦੀ ਮਾਂ ਨੇ ਉਨ੍ਹਾਂ ਦੇ ਖ਼ਿਲਾਫ਼ ਪੋਕਸੋ ਐਕਟ ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਸੀਆਈਡੀ ਅਧਿਕਾਰੀ ਉਨ੍ਹਾਂ ਨਾਲ ਪੁੱਛਗਿੱਛ ਕਰ ਰਹੇ ਹਨ |
ਇਸ ਮਾਮਲੇ ‘ਤੇ ਯੇਦੀਯੁਰੱਪਾ (BS Yeddyurappa) ਨੇ ਕਿਹਾ ਸੀ ਕਿ ਉਹ 17 ਜੂਨ ਯਾਨੀ ਸੋਮਵਾਰ ਨੂੰ ਸੀਆਈਡੀ ਦੇ ਸਾਹਮਣੇ ਪੇਸ਼ ਹੋਣਗੇ। 11 ਜੂਨ ਨੂੰ ਬੈਂਗਲੁਰੂ ਦੀ ਇੱਕ ਅਦਾਲਤ ਨੇ ਪੋਸਕੋ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।
ਯੇਦੀਯੁਰੱਪਾ ਨੇ ਸੀਆਈਡੀ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ, “ਮੈਂ ਸੀ.ਆਈ.ਡੀ. ਸਾਹਮਣੇ ਪਹਿਸ ਹੋਣ ਲਈ ਜਾ ਰਿਹਾ ਹਾਂ | ਉਨ੍ਹਾਂ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ, “ਸੂਬੇ ਦੇ ਲੋਕ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਜਨਤਾ ਮਹਿੰਗਾਈ ਦੀ ਮਾਰ ਝੱਲ ਰਹੀ ਹੈ। ਸੂਬਾ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫੈਸਲਾ ਗਲਤ ਹੈ। ਇਹ ਇੱਕ ਗੁਨਾਹ ਹੈ। ਕਰਨਾਟਕ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਚਾਹੀਦਾ ਹੈ।”