Site icon TheUnmute.com

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਧਮਕੀ ਭਰੇ ਫੋਨ ਕਰਕੇ ਮੰਗੀ 2 ਕਰੋੜ ਰੁਪਏ ਦੀ ਫਿਰੌਤੀ

Charanjit Singh Channi

ਚੰਡੀਗੜ੍ਹ, 01 ਮਾਰਚ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਪਹਿਲਾਂ ਧਮਕੀ ਭਰੇ ਫੋਨ ਅਤੇ ਮੈਸੇਜ ਆਏ ਸਨ। ਜਿਸ ਵਿੱਚ ਵਟਸਐਪ ਕਾਲਰ ਨੇ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।

ਚਰਨਜੀਤ ਚੰਨੀ (Charanjit Singh Channi) ਨੇ ਇਹ ਜਾਣਕਾਰੀ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਬੈਠਕ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਸੰਦੇਸ਼ ਦਾ ਸਕਰੀਨ ਸ਼ਾਟ ਲਿਆ ਹੈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਨੂੰ ਵੀ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਸ ਦਿਨ ਬੀਤ ਜਾਣ ਦੇ ਬਾਵਜੂਦ ਵੀ ਉਪਰੋਕਤ ਅਧਿਕਾਰੀਆਂ ਵਿੱਚੋਂ ਕਿਸੇ ਨੇ ਵੀ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਚਰਨਜੀਤ ਚੰਨੀ ਨੇ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਵੀ ਬਦਮਾਸ਼ਾਂ ਤੋਂ ਸੁਰੱਖਿਅਤ ਨਹੀਂ ਹੈ। ਆਮ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ? ਉਨ੍ਹਾਂ ਕਿਹਾ ਕਿ ਅੱਜ ਸ਼ਰੇਆਮ ਬੀਬੀਆਂ ਦੇ ਗਲਾਂ ਵਿੱਚੋਂ ਜ਼ੰਜੀਰਾਂ ਅਤੇ ਕੰਨਾਂ ਦੀਆਂ ਵਾਲੀਆਂ ਖੋਹੀਆਂ ਜਾ ਰਹੀਆਂ ਹਨ। ਹਰ ਪਾਸੇ ਲੁਟੇਰੇ ਅਤੇ ਬਦਮਾਸ਼ਾਂ ਦਾ ਬੋਲਬਾਲਾ ਹੈ। ਪੰਜਾਬ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

Exit mobile version