Charanjit Singh Channi

ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਦੱਸਿਆ ਆਪਣੀ ਜਾਨ ਨੂੰ ਖ਼ਤਰਾ

ਚੰਡੀਗੜ੍ਹ,14 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਆਪਣੀ ਜਾਨ ਦਾ ਖ਼ਤਰਾ ਦੱਸਿਆ ਹੈ | ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਪਰ ਇਸ ਤੋਂ ਪਹਿਲਾਂ ਬੀਤੇ ਦਿਨ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਅਤੇ ਅੱਜ ਹੀ ਮੈਨੂੰ ਜੇਲ੍ਹ ਵਿੱਚ ਬੰਦ ਕਰ ਸਕਦੇ ਹਨ , ਪਰ ਹੋ ਇਸ ਸਭ ਲਈ ਤਿਆਰ ਹਨ |

ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੈਨੂੰ ਰੋਜ਼ ਨੋਟਿਸ ਮਿਲ ਰਹੇ ਹਨ, ਮੇਰੀ ਕੋਈ ਜਾਇਦਾਦ ਨਹੀਂ ਹੈ। ਸਰਕਾਰ ਚਾਹੁੰਦੀ ਹੈ ਕਿ ਮੈਂ ਚੋਣ ਪ੍ਰਚਾਰ ਨਾ ਕਰਾਂ, ਇਸੇ ਕਰਕੇ ਵਿਸਾਖੀ ਵਾਲੇ ਦਿਨ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ‘ਵਿਜੀਲੈਂਸ ਨੇ ਮੈਨੂੰ 20 ਅਪ੍ਰੈਲ ਨੂੰ ਦੁਬਾਰਾ ਬੁਲਾਇਆ। ਜਦੋਂ ਮੈਂ ਪ੍ਰੈਸ ਕਾਨਫਰੰਸ ਵਿੱਚ ਸੱਚਾਈ ਦੱਸੀ ਤਾਂ ਸਰਕਾਰ ਹੈਰਾਨ ਰਹਿ ਗਈ ਅਤੇ ਅੱਜ ਹੀ ਬੁਲਾਇਆ ਗਿਆ। ਪੰਜਾਬ ਸਰਕਾਰ ਨੇ ਵਿਸਾਖੀ ਦੀ ਛੁੱਟੀ ਹੋਣ ਦੇ ਬਾਵਜੂਦ ਮੇਰੇ ਲਈ ਵਿਜੀਲੈਂਸ ਦਫਤਰ ਖੋਲ੍ਹ ਦਿੱਤਾ ਹੈ, ਤਾਂ ਜੋ ਮੈਨੂੰ ਪ੍ਰੇਸ਼ਾਨ ਕੀਤਾ ਜਾ ਸਕੇ। ਚਰਨਜੀਤ ਸਿੰਘ ਚੰਨੀ ਨੇ ਕਿਹਾ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਜ਼ੁਲਮ ਝੱਲਣ ਲਈ ਤਿਆਰ ਹਾਂ।

ਚਰਨਜੀਤ ਚੰਨੀ (Charanjit Singh Channi) ਕੱਲ੍ਹ ਜਲੰਧਰ ਵਿੱਚ ਸਨ, ਜਿੱਥੇ ਉਨ੍ਹਾਂ ਨੇ ਲੋਕ ਸਭਾ ਉਪ ਚੋਣ ਦੀ ਉਮੀਦਵਾਰ ਕਮਲਜੀਤ ਕੌਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ। ਇਸ ਤੋਂ ਬਾਅਦ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ

Scroll to Top