ਚੰਡੀਗੜ੍ਹ, 24 ਅਪ੍ਰੈਲ 2024: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਕਿ ਹਾਈ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਨਹੀਂ ਸੁਣਾ ਰਹੀ ਹੈ।
ਹੇਮੰਤ ਸੋਰੇਨ (Hemant Soren) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੂੰ ਦੱਸਿਆ ਕਿ ਹਾਈਕੋਰਟ ਨੇ 28 ਫਰਵਰੀ ਨੂੰ ਉਨ੍ਹਾਂ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਗਿਆ।
ਜਿਕਰਯੋਗ ਹੈ ਕਿ ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਜ਼ਮੀਨ ਘਪਲੇ ਦੇ ਮਾਮਲੇ ‘ਚ ਮਨੀ ਲਾਂਡਰਿੰਗ ਦਾ ਦੋਸ਼ ਹੈ। ਸਾਬਕਾ ਮੁੱਖ ਮੰਤਰੀ ਇਸ ਸਮੇਂ ਰਾਂਚੀ ਦੀ ਬਿਰਸਾ ਮੁੰਡਾ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹਨ। ਇਸ ਮਾਮਲੇ ‘ਚ ਹਾਈ ਕੋਰਟ ਨੇ ਈਡੀ ਨੂੰ ਸੋਰੇਨ ਦੀ ਜ਼ਮਾਨਤ ਪਟੀਸ਼ਨ ‘ਤੇ ਜਵਾਬ ਦੇਣ ਲਈ ਇਕ ਹਫ਼ਤੇ ਦਾ ਹੋਰ ਸਮਾਂ ਦਿੱਤਾ ਹੈ।