Site icon TheUnmute.com

ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

Parkash Singh Badal

ਚੰਡੀਗੜ੍ਹ, 27 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal)  ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਅੱਜ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਸਰਕਰੀ ਸਨਮਾਨ ਨਾਲ ਅੰਤਿਮ ਸਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ।

ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਚਿਖਾ ਨੂੰ ਅਗਨ ਭੇਂਟ ਕੀਤਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਆਪਣੇ ਕਿੰਨੂ ਦੇ ਬਾਗ ਵਾਲੇ ਖੇਤ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖੀ ਗਈ  ਸੀ । ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀਐੱਲ ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐਨਸੀਪੀ ਮੁਖੀ ਸ਼ਰਦ ਪਵਾਰ ਵੀ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜੇ।

Exit mobile version