June 30, 2024 6:07 am
ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

ਚੰਡੀਗੜ੍ਹ 07 ਜੂਨ 2022: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਸੂਬੇ ਦੀ ਵਿਜੀਲੈਂਸ ਬਿਊਰੋ (VB) ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ। ਧਰਮਸੋਤ ਦੀ ਗ੍ਰਿਫ਼ਤਾਰੀ ਮੰਗਲਵਾਰ ਤੜਕੇ 3 ਵਜੇ ਕੀਤੀ ਗਈ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਜੰਗਲਾਤ ਅਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਉਹਨਾਂ ਦੇ ਨਾਲ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਕਮਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਨੇ ਸਾਬਕਾ ਮੰਤਰੀ ਵਿਰੁੱਧ ਬਹੁਤ ਸਾਰੇ ਸਬੂਤ ਇਕੱਠੇ ਕੀਤੇ ਸਨ, ਜਦੋਂ ਉਨ੍ਹਾਂ ਨੇ ਪਿਛਲੇ ਹਫ਼ਤੇ ਮੋਹਾਲੀ ਦੇ ਕੁਝ ਜੰਗਲਾਤ ਅਫਸਰਾਂ ਨੂੰ ਰਿਸ਼ਵਤ ਦੇ ਦੋਸ਼ ਵਿੱਚ ਫੜਿਆ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲੈਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਇੱਕ ਪੱਤਰਕਾਰ ਅਤੇ ਉਨ੍ਹਾਂ ਦੇ OSD ਸਮੇਤ ਦੋ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਕੈਪਟਨ ਅਮਰਿੰਦਰ ਦੇ ਕਾਰਜਕਾਲ ਦੌਰਾਨ ਇੱਕ ਆਈਏਐਸ ਅਧਿਕਾਰੀ ਦੁਆਰਾ ਸਕਾਲਰਸ਼ਿਪ ਘੁਟਾਲੇ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ, ਪਰ ਉਸ ਸਮੇਂ ਧਰਮਸੋਤ ਨੂੰ “ਕਲੀਨ ਚਿੱਟ” ਦੇ ਦਿੱਤੀ ਗਈ ਸੀ।