June 30, 2024 5:24 pm
Congress

ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੱਧੂ, ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ ਸਮੇਤ ਕਈ ਕਾਂਗਰਸੀ ਆਗੂ ਤੇ ਮੰਤਰੀ BJP ‘ਚ ਹੋਏ ਸ਼ਾਮਲ

ਚੰਡੀਗੜ੍ਹ 04 ਜੂਨ 2022: ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੱਧੂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਹਿੰਦਰ ਕੌਰ ਜੋਸ਼ ਅਤੇ ਕੇਵਲ ਢਿੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮੁਹਾਲੀ ਤੋਂ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਠਿੰਡਾ ਤੋਂ ਅਕਾਲੀ ਦਲ ਦੇ ਆਗੂ ਰਹੇ ਸਰੂਪ ਚੰਦ ਸਿੰਗਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦੇਣਗੇ।

congress