Site icon TheUnmute.com

ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਰ ਹਾਦਸਾਗ੍ਰਸਤ, ਗੰਭੀਰ ਹਾਲਤ ‘ਚ ਹਸਪਤਾਲ ਦਾਖਲ

Angad Saini

ਚੰਡੀਗੜ੍ਹ, 23 ਅਪ੍ਰੈਲ 2024: ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ (Angad Saini) ਮੰਗਲਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਏ। ਅੰਗਦ ਸੈਣੀ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਐਕਸਯੂਵੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

ਜਾਣਕਾਰੀ ਅਨੁਸਾਰ ਉਨ੍ਹਾਂ (Angad Saini) ਨਾਲ ਹਾਦਸਾ ਨਵਾਂਸ਼ਹਿਰ ਦੇ ਪਿੰਡ ਕਾਠਗੜ੍ਹ ਅਤੇ ਟੋਂਸਾ ਨੇੜੇ ਵਾਪਰਿਆ। ਉਹ ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਨਾਲ ਉਸ ਦੀ ਕਾਰ ਇਕ ਐਂਬੂਲੈਂਸ ਨਾਲ ਟਕਰਾ ਕੇ ਫਿਰ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Exit mobile version