July 7, 2024 4:21 pm
ਕਾਂਗਰਸ ਦੇ ਸਾਬਕਾ ਵਿਧਾਇਕ

ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ

ਚੰਡੀਗੜ੍ਹ ,16 ਅਗਸਤ 2021 : ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਚੁੱਕੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦੇ ਘਰ ਪੁੱਜੇ | ਜਿੱਥੇ ਪੁੱਜ ਕੇ ਉਹਨਾਂ ਨੇ ਜਗਬੀਰ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦੇ ਵਿੱਚ ਸ਼ਾਮਲ ਕਰਵਾਇਆ |

ਦੱਸਣਯੋਗ ਹੈ ਕਿ ਜਗਬੀਰ ਸਿੰਘ ਬਰਾੜ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ‘ਚ ਹੀ ਸੀ ਪਰ ਕੁਝ ਨਾਰਾਜ਼ਗੀਆਂ ਕਰਕੇ ਉਹਨਾਂ ਨੇ ਪਾਰਟੀ ਬਦਲ ਲਈ ਸੀ | ਇਸ ਮੌਕੇ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਉਹਨਾਂ ਨੂੰ ਦੁਬਾਰਾ ਅਕਾਲੀ ਦਲ ‘ਚ ਵਾਪਸ ਆ ਕੇ ਖੁਸ਼ੀ ਹੋ ਰਹੀ ਹੈ ਤੇ ਨਾਲ ਹੀ ਉਹਨਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਦੇ ਵਿੱਚ ਕਿ ਚਲ ਰਿਹਾ ਹੈ | ਜਿਸ ਕਰਕੇ ਉਹਨਾਂ ਨੂੰ ਕਾਂਗਰਸ ਪਾਰਟੀ ਛੱਡਣੀ ਪਈ |