ਚੰਡੀਗੜ੍ਹ, 15 ਜਨਵਰੀ 2024: ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਵੀ ‘ਡੀਪ ਫੇਕ’ (deep fake) ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਗੇਮਿੰਗ ਐਪ ‘ਸਕਾਈਵਰਡ ਐਵੀਏਟਰ ਕਵੈਸਟ’ ਨੂੰ ਪ੍ਰਮੋਟ ਕਰਦੀ ਨਜ਼ਰ ਆ ਰਹੀ ਹੈ।
ਸਚਿਨ ਤੇਂਦੁਲਕਰ ਨੇ ਖੁਦ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਲਿਖਿਆ ਕਿ ਇਹ ਵੀਡੀਓ ਫਰਜ਼ੀ ਹੈ ਅਤੇ ਤੁਹਾਨੂੰ ਧੋਖਾ ਦੇਣ ਲਈ ਬਣਾਇਆ ਗਿਆ ਹੈ। ਤਕਨਾਲੋਜੀ ਦੀ ਇਸ ਤਰ੍ਹਾਂ ਦੀ ਦੁਰਵਰਤੋਂ ਬਿਲਕੁਲ ਗਲਤ ਹੈ। ਉਨ੍ਹਾਂ ਨੇ ਇਸ ਸੰਦੇਸ਼ ਨਾਲ ਭਾਰਤ ਸਰਕਾਰ, ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਅਤੇ ਮਹਾਰਾਸ਼ਟਰ ਸਾਈਬਰ ਪੁਲਿਸ ਨੂੰ ਟੈਗ ਕੀਤਾ ਹੈ।
ਇਸ ਫਰਜ਼ੀ ਵੀਡੀਓ ‘ਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਦੀ ਬੇਟੀ ਸਾਰਾ ਹਰ ਰੋਜ਼ ਇਸ ਗੇਮ ਤੋਂ ਵੱਡੀ ਰਕਮ ਕਢਵਾਉਂਦੀ ਹੈ। ਉਹ ਲੋਕਾਂ ਨੂੰ ਦੱਸਦੇ ਹਨ ਕਿ ਮੈਂ ਹੈਰਾਨ ਹਾਂ ਕਿ ਹੁਣ ਚੰਗਾ ਪੈਸਾ ਕਮਾਉਣਾ ਕਿੰਨਾ ਆਸਾਨ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੀਪ ਫੇਕ (deep fake) ਤਕਨੀਕ ਨੂੰ ਖ਼ਤਰਨਾਕ ਦੱਸਿਆ ਹੈ। 17 ਨਵੰਬਰ ਨੂੰ ਉਨ੍ਹਾਂ ਕਿਹਾ ਕਿ ਇੱਕ ਵੀਡੀਓ ਵਿੱਚ ਮੈਨੂੰ ਗਰਬਾ ਗੀਤ ਗਾਉਂਦੇ ਦਿਖਾਇਆ ਗਿਆ ਹੈ, ਅਜਿਹੀਆਂ ਕਈ ਵੀਡੀਓਜ਼ ਆਨਲਾਈਨ ਉਪਲਬਧ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਡੀਪ ਫੇਕ ਡਿਜੀਟਲ ਯੁੱਗ ਲਈ ਖ਼ਤਰਾ ਹਨ