Siddharth Chattopadhyaya

ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 02 ਜਨਵਰੀ 2024: ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ (Siddharth Chattopadhyaya) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ | ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਹੁਣ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਖੁਦ 40 ਸੁਰੱਖਿਆ ਮੁਲਾਜ਼ਮਾਂ ਦੀ ਸੁਰੱਖਿਆ ਲੈਣ ਅਤੇ ਬਲਾਤਕਾਰ ਦੇ ਭਗੌੜੇ ਮੁਲਜ਼ਮ ਨੂੰ ਸੁਰੱਖਿਆ ਦੇਣ ਦੇ ਦੋਸ਼ਾਂ ਦੀ ਜਾਂਚ ਸਾਬਕਾ ਜੱਜ ਤੋਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਵੱਲੋਂ ਮਾਮਲੇ ਦੀ ਜਾਂਚ ਇਸ ਵਾਰ ਕਿਸੇ ਆਈਏਐਸ ਜਾਂ ਆਈਪੀਐਸ ਅਧਿਕਾਰੀ ਤੋਂ ਕਰਵਾਉਣ ਦੀ ਬਜਾਏ ਸੇਵਾਮੁਕਤ ਜਸਟਿਸ ਤੋਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ |

ਜਿਕਰਯੋਗ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਵੇਲੇ ਸੀਨੀਅਰ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ (Siddharth Chattopadhyaya) ਨੂੰ ਇੱਕ ਮਹੀਨੇ ਲਈ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਚਟੋਪਾਧਿਆਏ ਨੇ ਦਸੰਬਰ 2021 ਤੋਂ ਜਨਵਰੀ 2022 ਦਰਮਿਆਨ ਲਗਭਗ ਇੱਕ ਮਹੀਨੇ ਤੱਕ ਪੰਜਾਬ ਦੇ ਡੀਜੀਪੀ ਵਜੋਂ ਆਪਣੇ ਕਾਰਜਕਾਲ ਦੌਰਾਨ ਫਿਰੋਜ਼ਪੁਰ ਦੇ ਵੀਪੀ ਸਿੰਘ ਨੂੰ ਕਥਿਤ ਤੌਰ ‘ਤੇ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਸੀ। ਉਹ ਕਥਿਤ ਤੌਰ ‘ਤੇ ਬਲਾਤਕਾਰ ਦੇ ਇੱਕ ਕੇਸ ਵਿੱਚ ਭਗੌੜਾ ਸੀ। ਸਾਬਕਾ ਡੀਜੀਪੀ ਨੂੰ ਪਹਿਲਾਂ ਵੀ ਇਸੇ ਮਾਮਲੇ ਵਿੱਚ ਚਾਰਜਸ਼ੀਟ ਕੀਤਾ ਗਿਆ ਸੀ।

Scroll to Top