ਪੰਜਾਬ ਪੁਲਿਸ ਦੇ ਸਾਬਕਾ DGP ਸੁਮੇਧ ਸੈਣੀ

ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ

ਚੰਡੀਗੜ੍ਹ,3 ਅਗਸਤ 2021:ਪੰਜਾਬ ਪੁਲਿਸ ਦੇ ਸਾਬਕਾ DGP ਸੁਮੇਧ ਸੈਣੀ ਦੇ ਘਰ ਜਿੱਥੇ ਪੁਲਿਸ ਨੇ ਛਾਪੇਮਾਰੀ ਕੀਤੀ ,ਉੱਥੇ ਹੀ ਵਿਜੀਲੈਂਸ ਦੀ ਟੀਮ ਨੇ ਵੀ ਉਨ੍ਹਾਂ ਦੇ ਘਰ ਛਾਪੇਮਾਰੀ ਕਰ ਦਿੱਤੀ |ਜਿਸ ਨਾਲ ਸਾਬਕਾ DGP ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।

ਹਾਲਾਂਕਿ ਵਿਜੀਲੈਂਸ ਟੀਮ ਨੂੰ ਘਰ ‘ਚ ਦਾਖ਼ਲ ਹੋਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸੈਣੀ ਦੇ ਵਕੀਲ ਨੇ ਪੁਲਿਸ ਤੋਂ ਇਲਾਵਾ ਵਿਜੀਲੈਂਸ ਟੀਮ ਨੂੰ ਰੋਕੀ ਰੱਖਿਆ ਸੀ ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕੋਠੀ ਚੰਡੀਗੜ੍ਹ ਸੈਕਟਰ 20 ‘ਚ ਹੈ |ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਛਾਪੇਮਾਰੀ ਦੌਰਾਨ ਸੁਮੇਧ ਸੈਣੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ |

Scroll to Top