Balwinder Singh Sekhon

ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਨੂੰ 24 ਫਰਵਰੀ ਨੂੰ ਹਾਈਕੋਰਟ ‘ਚ ਕੀਤਾ ਜਾਵੇਗਾ ਪੇਸ਼

ਲੁਧਿਆਣਾ, 22 ਫ਼ਰਵਰੀ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜਾਂ ‘ਤੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ (Balwinder Singh Sekhon) ਨੂੰ  ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਜੇਲ੍ਹ ਭੇਜ ਦਿੱਤਾ ਹੈ | ਹੁਣ ਬਲਵਿੰਦਰ ਸਿੰਘ ਸੇਖੋਂ ਨੂੰ ਪੁਲਿਸ ਵੱਲੋਂ 24 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਬਰਖ਼ਾਸਤ ਡੀ.ਐਸ.ਪੀ. ਬਲਵਿੰਦਰ ਸੇਖੋਂ ਦੇ ਹੱਕ ਵਿੱਚ ਉਨ੍ਹਾਂ ਦੇ ਸਮਰਥਕਾਂ ਨੇ ਵਿੱਚ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਬਲਵਿੰਦਰ ਸਿੰਘ ਸੇਖੋਂ ਨੇ ਮੁੜ ਅਦਾਲਤਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਬਿਆਨ ‘ਤੇ ਕਾਇਮ ਹਨ, ਭਾਵੇਂ ਉਨ੍ਹਾਂ ਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ।

Scroll to Top