July 2, 2024 9:09 pm
fake Encounter case

ਤਰਨ ਤਾਰਨ ਦੇ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ ‘ਚ ਸਾਬਕਾ DSP ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 7 ਜੂਨ 2024: ਤਰਨ ਤਾਰਨ ‘ਚ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ (fake Encounter case) ‘ਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਇਸ ਮਾਮਲੇ ‘ਚ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਅਦਾਲਤ ਨੇ ਦੋਵਾਂ ਨੂੰ ਆਈਪੀਸੀ ਦੀਆਂ ਧਾਰਾਵਾਂ (364 ਅਗਵਾ), 302 ਕਤਲ, ਧਾਰਾ 218 ਅਤੇ (201) ਸਬੂਤਾਂ ਨੂੰ ਨਸ਼ਟ ਕਰਨ ਦੇ ਤਹਿਤ ਸਜ਼ਾ ਸੁਣਾਈ ਹੈ। ਇਸ ਮਾਮਲੇ (fake Encounter case) ਵਿੱਚ ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਲਈ ਲੰਬੀ ਲੜਾਈ ਲੜੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਅਧਿਕਾਰੀ ਗੁਲਸ਼ਨ ‘ਤੇ ਦੇਸ਼ ਵਿਰੋਧੀ ਦਾ ਦੋਸ਼ ਲਗਾ ਕੇ ਚੁੱਕ ਕੇ ਲੈ ਗਏ ਸਨ। ਪਰਿਵਾਰ ਦਾ ਕਹਿਣ ਹੈ ਕਿ ਉਹ ਅਦਾਲਤ ਦੇ ਫੈਸਲੇ ਤੋਂ ਖੁਸ਼ ਨਹੀਂ, ਉਨ੍ਹਾਂ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ |

ਮਿਲੀ ਜਾਣਕਾਰੀ ਮੁਤਾਬਕ ਸਾਲ 1996 ਵਿੱਚ ਜੰਡਾਲਾ ਰੋਡ ਦੇ ਰਹਿਣ ਵਾਲੇ ਚਮਨ ਲਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਹੋਇਆ ਸੀ। ਉਨ੍ਹਾਂ ਨੇ ਸ਼ਿਕਾਇਤ ਵਿੱਚ ਕਿਹਾ ਸੀ ਕਿ 22 ਜੂਨ 1993 ਨੂੰ ਤਤਕਾਲੀ ਡੀਐਸਪੀ ਦਿਲਬਾਗ ਸਿੰਘ (ਡੀਆਈਜੀ ਦੇ ਅਹੁਦੇ ਤੋਂ ਸੇਵਾਮੁਕਤ) ਦੀ ਅਗਵਾਈ ਵਿੱਚ ਤਰਨ ਤਾਰਨ ਪੁਲਿਸ ਦੀ ਇੱਕ ਟੀਮ ਉਨ੍ਹਾਂ ਦੇ ਪੁੱਤਰ ਗੁਲਸ਼ਨ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ ਸੀ। ਇਸ ਤੋਂ ਇਲਾਵਾ ਉਹ ਆਪਣੇ 2 ਪੁੱਤਰਾਂ ਪ੍ਰਵੀਨ ਕੁਮਾਰ ਅਤੇ ਬੌਬੀ ਕੁਮਾਰ ਨੂੰ ਵੀ ਆਪਣੇ ਨਾਲ ਲੈ ਗਏ ।