June 30, 2024 2:42 pm
Manohar Singh Gill

ਭਾਰਤ ਦੇ ਸਾਬਕਾ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਪੂਰੇ ਹੋ ਗਏ

ਚੰਡੀਗੜ੍ਹ, 15 ਅਕਤੂਬਰ 2023: ਅੱਜ ਸਾਬਕਾ ਕੇਂਦਰੀ ਮੰਤਰੀ ਤੇ ਭਾਰਤ ਸਾਬਕਾ ਇਲੈਕਸ਼ਨ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਦਿੱਲੀ ਵਿਖੇ ਦਿਹਾਂਤ ਹੋ ਗਿਆ। ਮਨੋਹਰ ਗਿੱਲ ਦਾ ਜਨਮ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਵਿੱਚ ਹੋਇਆ ਸੀ। ਹੁਣ ਲੰਮੇ ਸਮੇਂ ਤੋਂ ਦਿੱਲੀ ਵਿੱਚ ਹੀ ਰਹਿ ਰਹੇ ਸਨ।

ਜਾਣਕਾਰੀ ਦਿੰਦਿਆਂ ਪਰਿਵਾਰ ਦੇ ਨਜ਼ਦੀਕੀ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ ਨੇ ਦੱਸਿਆ ਕਿ ਇਹ ਪਿੰਡ ਅਲਾਦੀਨਪੁਰ ਤੇ ਜ਼ਿਲ੍ਹਾ ਤਰਨ ਤਾਰਨ ਲਈ ਬੜੀ ਮੰਦਭਾਗੀ ਖ਼ਬਰ ਹੈ ਕਿਉਂਕਿ ਉਨ੍ਹਾਂ ਨੇ ਖੇਡ ਮੰਤਰੀ ਹੁੰਦਿਆਂ ਤਰਨ ਤਾਰਨ ਜ਼ਿਲ੍ਹੇ ਲਈ ਬਹੁਤ ਵੱਡੇ ਉਪਰਾਲੇ ਕੀਤੇ ਸਨ।