Manpreet Singh Badal

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋ ਸਕਦੇ ਹਨ ਪੇਸ਼

ਚੰਡੀਗੜ੍ਹ, 20 ਨਵੰਬਰ 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਸੱਦਿਆ ਹੈ। ਉਥੇ ਅਧਿਕਾਰੀ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ ।

ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਕੇਵਲ ਜੁਗਨੂੰ ਅਤੇ ਸੰਜੀਵ ਨੂੰ ਹੀ ਸਥਾਨਕ ਅਦਾਲਤ ਵਿੱਚ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਤੱਕ ਪਹੁੰਚ ਕਰਨੀ ਪਈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ | ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ।

Scroll to Top