July 7, 2024 4:16 pm
Om Prakash Chautala

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਦੋਸ਼ੀ ਕਰਾਰ

ਚੰਡੀਗੜ੍ਹ 21 ਮਈ 2022: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਚੌਟਾਲਾ ਦੀ ਸਜ਼ਾ ਦੀ ਮਾਤਰਾ ਨੂੰ ਲੈ ਕੇ 26 ਮਈ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਬਹਿਸ ਹੋਵੇਗੀ। ਅਦਾਲਤ ਨੇ ਦੋ ਦਿਨ ਪਹਿਲਾਂ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਅੱਜ ਯਾਨੀ ਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ, ਜਿਸ ‘ਚ ਸਾਬਕਾ ਸੀਐੱਮ ਓਮਪ੍ਰਕਾਸ਼ ਚੌਟਾਲਾ ਵੀ ਮੌਜੂਦ ਸਨ।

ਇਸ ਦੌਰਾਨ ਅਦਾਲਤ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 86 ਸਾਲਾ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਹ ਜੇਬੀਟੀ ਭਰਤੀ ਘੁਟਾਲੇ ਵਿੱਚ ਪਿਛਲੇ ਸਾਲ 2 ਜੁਲਾਈ ਨੂੰ ਤਿਹਾੜ ਜੇਲ੍ਹ ਕੱਟ ਚੁੱਕੇ ਹਨ ।

ਦੱਸ ਦੇਈਏ ਕਿ ਸੀਬੀਆਈ ਨੇ 26 ਮਾਰਚ 2010 ਨੂੰ ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਦੱਸਿਆ ਗਿਆ ਕਿ 1993 ਤੋਂ 2006 ਦਰਮਿਆਨ ਚੌਟਾਲਾ ਨੇ ਕਥਿਤ ਤੌਰ ‘ਤੇ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ ਸੀ, ਜੋ ਉਸ ਦੀ ਜਾਇਜ਼ ਆਮਦਨ ਤੋਂ ਬਹੁਤ ਜ਼ਿਆਦਾ ਸੀ। ਇਹ ਉਨ੍ਹਾਂ ਦੀ ਆਮਦਨ ਤੋਂ ਵੱਧ ਹੈ। ਹਾਲਾਂਕਿ ਚੌਟਾਲਾ ਪਰਿਵਾਰ ਹਮੇਸ਼ਾ ਹੀ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਾ ਰਿਹਾ ਹੈ।