July 2, 2024 10:50 pm
ਹਰਿਆਣਾ ਕਾਂਗਰਸ

ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ‘ਆਪ’ ਚ ਹੋ ਸਕਦੇ ਨੇ ਸ਼ਾਮਲ

ਚੰਡੀਗੜ੍ਹ, 4 ਅਪ੍ਰੈਲ 2022 : ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੱਡੀ ਜਿੱਤ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਦੇ ਗੁਆਂਢੀ ਸੂਬਿਆਂ ‘ਚ “ਆਪ” ਦੀ ਸਰਕਾਰ ਬਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ | ਜਿਸ ਦੇ ਚਲਦਿਆਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਡਾ.ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ | ਦੱਸ ਦਈਏ ਕਿ ਉਹ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਕਾਂਗਰਸ ਛੱਡ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਏ ਸੀ |