Vijay Singla

ਹਾਈਕੋਰਟ ਵਲੋਂ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡੀ ਰਾਹਤ, ਮਿਲੀ ਜ਼ਮਾਨਤ

ਚੰਡੀਗੜ੍ਹ 08 ਜੁਲਾਈ 2022: ਭ੍ਰਿਸ਼ਟਾਚਾਰ ਮਾਮਲੇ ‘ਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਬਰਖਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ (Vijay Singla) ਦੀ ਜ਼ਮਾਨਤ ‘ਤੇ ਹਾਈਕੋਰਟ ਨੇ ਅੱਜ ਸੁਣਵਾਈ ਕੀਤੀ | ਇਸ ਦੌਰਾਨ ਹਾਈਕੋਰਟ ਨੇ ਵਿਜੇ ਸਿੰਗਲਾ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ | ਵਿਜੇ ਸਿੰਗਲਾ ਤੇ 1 ਫੀਸਦੀ ਰਿਸ਼ਵਤ ਲੈਣ ਦਾ ਦੋਸ਼ ਹੈ |

ਜਿਕਰਯੋਗ ਹੈ ਕਿ ਹਾਈਕੋਰਟ ਨੇ 6 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ | ਇਸ ਮਾਮਲੇ ‘ਚ ਪੰਜਾਬ ਸਰਕਾਰ ਵਿਜੇ ਸਿੰਗਲਾ ਤੋਂ ਰਿਕਵਰੀ ਅਤੇ ਸਿੱਧੇ ਪੈਸੇ ਮੰਗਣ ਲਈ ਹਾਈਕੋਰਟ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ | ਸੁਣਵਾਈ ਕਰਦਿਆਂ ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਪੁੱਛਿਆ ਸੀ ਕਿ ਕੀ ਉਸ ਨੇ ਜ਼ਮਾਨਤ ਦਾ ਵਿਰੋਧ ਕਰਦੇ ਹਨ ਜਾਂ ਨਹੀਂ। ਇਸ ਦੌਰਾਨ ਸਰਕਾਰੀ ਵਕੀਲ ਨੇ ਹੀ ਹਾਈਕੋਰਟ ਤੋਂ ਸਮਾਂ ਮੰਗਿਆ ਸੀ |

Scroll to Top